May 29, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English

ਸਲੋਕ ਮਃ ੩ ॥ ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥ ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥ ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥ ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥ ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥ ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥੧॥ ਮਃ ੩ ॥ ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਮਤ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥ ਹਉਮੈ ਵਡਾ ਰੋਗੁ ਹੈ ਭਾਇ ਦੂਜੈ ਕਰਮ ਕਮਾਇ ॥ ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥੨॥

सलोक मः ३ ॥ रतना पारखु जो होवै सु रतना करे वीचारु ॥ रतना सार न जाणई अगिआनी अंधु अंधारु ॥ रतनु गुरू का सबदु है बूझै बूझणहारु ॥ मूरख आपु गणाइदे मरि जमहि होइ खुआरु ॥ नानक रतना सो लहै जिसु गुरमुखि लगै पिआरु ॥ सदा सदा नामु उचरै हरि नामो नित बिउहारु ॥ क्रिपा करे जे आपणी ता हरि रखा उर धारि ॥१॥ मः ३ ॥ सतिगुर की सेव न कीनीआ हरि नामि न लगो पिआरु ॥ मत तुम जाणहु ओइ जीवदे ओइ आपि मारे करतारि ॥ हउमै वडा रोगु है भाइ दूजै करम कमाइ ॥ नानक मनमुखि जीवदिआ मुए हरि विसरिआ दुखु पाइ ॥२॥

Shalok, Third Mehl: He is the Assayer of jewels; He contemplates the jewel. He is ignorant and totally blind – he does not appreciate the value of the jewel. The Jewel is the Word of the Guru’s Shabad; the Knower alone knows it. The fools take pride in themselves, and are ruined in birth and death. O Nanak, he alone obtains the jewel, who, as Gurmukh, enshrines love for it. Chanting the Naam, the Name of the Lord, forever and ever, make the Name of the Lord your daily occupation. If the Lord shows His Mercy, then I keep Him enshrined within my heart. ||1|| Third Mehl: They do not serve the True Guru, and they do not embrace love for the Lord’s Name. Do not even think that they are alive – the Creator Lord Himself has killed them. Egotism is such a terrible disease; in the love of duality, they do their deeds. O Nanak, the self-willed manmukhs are in a living death; forgetting the Lord, they suffer in pain. ||2||

ਨਾਮਿ = ਨਾਮ ਵਿਚ। ਓਇ = ਉਹ ਬੰਦੇ। ਕਰਤਾਰਿ = ਕਰਤਾਰ ਨੇ।

ਜੋ ਮਨੁੱਖ ਰਤਨਾਂ ਦੀ ਕਦਰ ਜਾਣਦਾ ਹੈ, ਉਹੀ ਰਤਨਾਂ ਦੀ ਸੋਚ ਵਿਚਾਰ ਕਰਦਾ ਹੈ। ਪਰ ਅੰਨ੍ਹਾ ਤੇ ਅਗਿਆਨੀ ਬੰਦਾ ਰਤਨਾਂ ਦੀ ਕਦਰ ਨਹੀਂ ਪਾ ਸਕਦਾ। ਕੋਈ ਸੂਝ ਵਾਲਾ ਮਨੁੱਖ ਸਮਝਦਾ ਹੈ ਕਿ (ਅਸਲ) ਰਤਨ ਸਤਿਗੁਰੂ ਦਾ ਸ਼ਬਦ ਹੈ। ਪਰ, ਮੂਰਖ ਬੰਦੇ (ਗੁਰ-ਸ਼ਬਦ ਨੂੰ ਸਮਝਣ ਦੇ ਥਾਂ) ਆਪਣੇ ਆਪ ਨੂੰ ਵੱਡਾ ਜਤਾਉਂਦੇ ਹਨ ਤੇ ਖ਼ੁਆਰ ਹੋ ਹੋ ਕੇ ਮਰਦੇ ਜੰਮਦੇ ਰਹਿੰਦੇ ਹਨ। ਹੇ ਨਾਨਕ! ਉਹੀ ਮਨੁੱਖ (ਗੁਰ-ਸ਼ਬਦ ਰੂਪ) ਰਤਨਾਂ ਨੂੰ ਹਾਸਲ ਕਰਦਾ ਹੈ ਜਿਸ ਨੂੰ ਗੁਰੂ ਦੀ ਰਾਹੀਂ (ਗੁਰ-ਸ਼ਬਦ ਦੀ) ਲਗਨ ਲੱਗਦੀ ਹੈ। ਉਹ ਮਨੁੱਖ ਸਦਾ ਪ੍ਰਭੂ ਦਾ ਨਾਮ ਜਪਦਾ ਹੈ, ਨਾਮ ਜਪਣਾ ਹੀ ਉਸ ਦਾ ਨਿੱਤ ਦਾ ਵਿਹਾਰ ਬਣ ਜਾਂਦਾ ਹੈ। ਜੇ ਪਰਮਾਤਮਾ ਆਪਣੀ ਮੇਹਰ ਕਰੇ, ਤਾਂ ਮੈਂ ਭੀ ਉਸ ਦਾ ਨਾਮ ਹਿਰਦੇ ਵਿਚ ਪਰੋ ਰੱਖਾਂ ॥੧॥ ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਦੱਸੀ ਕਾਰ ਨਹੀਂ ਕੀਤੀ, ਜਿਨ੍ਹਾਂ ਦੀ ਲਗਨ ਪ੍ਰਭੂ ਦੇ ਨਾਮ ਵਿਚ ਨਹੀਂ ਬਣੀ, ਇਹ ਨਾ ਸਮਝੋ ਕਿ ਉਹ ਬੰਦੇ ਜੀਊਂਦੇ ਹਨ, ਉਹਨਾਂ ਨੂੰ ਕਰਤਾਰ ਨੇ ਆਪ ਹੀ (ਆਤਮਕ ਮੌਤੇ) ਮਾਰ ਦਿੱਤਾ ਹੈ। ਮਾਇਆ ਦੇ ਮੋਹ ਵਿਚ ਕਰਮ ਕਰ ਕਰ ਕੇ ਉਹਨਾਂ ਨੂੰ ਹਉਮੈ ਦਾ ਰੋਗ (ਚੰਬੜਿਆ ਹੋਇਆ) ਹੈ। ਹੇ ਨਾਨਕ! ਮਨ ਦੇ ਪਿਛੇ ਤੁਰਨ ਵਾਲੇ ਬੰਦੇ ਜੀਊਂਦੇ ਹੀ ਮੋਏ ਜਾਣੋ। ਜੋ ਮਨੁੱਖ ਰੱਬ ਨੂੰ ਭੁਲਾਉਂਦਾ ਹੈ; ਉਹ ਦੁਖ ਪਾਉਂਦਾ ਹੈ ॥੨॥

अर्थ :- जो मनुख रतनों की कदर जानता है,वही रतनों की सोच विचार करता है, पर अंधा और अगिआनी बंदा रतनों की कदर नहीं पा सकता, कोई सूझ वाला मनुख समझता है कि (असल) रतन सतिगुरु का शब्द है। पर, मूर्ख मनुख (गुर-शब्द को समझने की जगह) अपने आप को बड़ा बताते हैं और खुआर हो हो के मरते जन्मते रहते हैं। हे नानक ! वही मनुख (गुर-शब्द रूप) रतनों को हासिल करता है जिस को गुरु के द्वारा (गुर-शब्द की) लगन लगती है;वह मनुख सदा भगवान का नाम जपता है,नाम जपणा ही उस का नित्य का विहार बन जाता है। अगर परमात्मा अपनी कृपा करे,तो मैं भी उस का नाम हृदय में परो रखुं।1।जिन बंदों ने गुरु की बताई कार नहीं की,जिनकी लगन भगवान के नाम में नहीं बनी,यह ना समझो कि वह मनुख जीवित हैं,उनको करतार ने आप ही (आत्मिक मौत) मार दिया है; माया के मोह में कर्म कर कर के उनको हऊमै का रोग (चिपका हुआ) है; हे नानक ! मन के पिछे चलने वाले मनुख जीवित ही मोए जानो। जो मनुख भगवान को भुलाता है; वह दुःख ही पाता है।2।

May 29, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi  and Hindi with Meaning in Punjabi, Hindi and English

Gurbani Meditation Playlist

May 28, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English

ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ
ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ
ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ ਭਾਇਆ ਸਚੁ ਵਸਾਇਆ
ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥

वडहंसु महला ३ ॥ ए मन मेरिआ आवा गउणु संसारु है अंति सचि निबेड़ा राम ॥ आपे सचा
बखसि लए फिरि होइ न फेरा राम ॥ फिरि होइ न फेरा अंति सचि निबेड़ा गुरमुखि मिलै
वडिआई ॥ साचै रंगि राते सहजे माते सहजे रहे समाई ॥ सचा मनि भाइआ सचु वसाइआ
सबदि रते अंति निबेरा ॥ नानक नामि रते से सचि समाणे बहुरि न भवजलि फेरा ॥१॥

Wadahans, Third Mehl: O my mind, the world comes and goes in birth and
death; only the True Name shall emancipate you in the end. When the True
Lord Himself grants forgiveness, then one does not have to enter the cycle
of reincarnation again. He does not have to enter the cycle of
reincarnation again, and he is emancipated in the end; as Gurmukh, he
obtains glorious greatness. Imbued with love for the True Lord, he is
intoxicated with celestial bliss, and he remains absorbed in the Celestial
Lord. The True Lord is pleasing to his mind; he enshrines the True Lord in
his mind; attuned to the Word of the Shabad, he is emancipated in the end.
O Nanak, those who are imbued with the Naam, merge in the True Lord; they
are not cast into the terrifying world-ocean again. ||1||

ਆਵਾਗਉਣੁ = (ਜਗਤ ਵਿਚ) ਆਉਣਾ ਤੇ (ਜਗਤ ਤੋਂ) ਜਾਣਾ, ਜਨਮ ਮਰਨ। ਸੰਸਾਰਿ = ਜਗਤ (ਦਾ ਮੋਹ)।
ਅੰਤਿ = ਆਖ਼ਰ ਨੂੰ। ਸਚਿ = ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ (ਜੁੜਿਆਂ)। ਨਿਬੇੜਾ =
(ਆਵਾਗਉਣ ਦਾ) ਖ਼ਾਤਮਾ। ਸਚਾ = ਸਦਾ-ਥਿਰ ਰਹਿਣ ਵਾਲਾ ਪ੍ਰਭੂ। ਗੁਰਮੁਖਿ = ਗੁਰੂ ਦੀ ਸਰਨ
ਪਿਆਂ। ਰੰਗਿ = ਪ੍ਰੇਮ-ਰੰਗ ਵਿਚ। ਰਾਤੇ = ਰੰਗੇ ਹੋਏ। ਸਹਜੇ = ਆਤਮਕ ਅਡੋਲਤਾ ਵਿਚ। ਮਾਤੇ =
ਮਸਤ। ਮਨਿ = ਮਨ ਵਿਚ। ਸਚੁ = ਸਦਾ-ਥਿਰ-ਪ੍ਰਭੂ। ਸਬਦਿ = ਗੁਰੂ ਦੇ ਸ਼ਬਦ ਵਿਚ। ਨਾਮਿ = ਨਾਮ
ਵਿਚ। ਬਹੁਰਿ = ਮੁੜ, ਫਿਰ। ਭਵਜਲਿ = ਸੰਸਾਰ-ਸਮੁੰਦਰ ਵਿਚ।੧।

ਹੇ ਮੇਰੇ ਮਨ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ ਗੇੜ ਲਿਆਉਂਦਾ) ਹੈ, ਆਖ਼ਰ ਸਦਾ
ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ (ਜਨਮ ਮਰਨ ਦੇ ਗੇੜ ਦਾ) ਖ਼ਾਤਮਾ ਹੋ ਜਾਂਦਾ ਹੈ।
ਜਿਸ ਮਨੁੱਖ ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ
ਫੇਰਾ ਨਹੀਂ ਪਾਣਾ ਪੈਂਦਾ। ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ, ਸਦਾ-ਥਿਰ
ਹਰਿ-ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ, ਗੁਰੂ ਦੀ
ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ਜੇਹੜੇ ਮਨੁੱਖ ਸਦਾ-ਥਿਰ ਹਰੀ ਦੇ
ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ
ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ। ਹੇ ਮੇਰੇ ਮਨ! ਜਿਨ੍ਹਾਂ ਮਨੁੱਖਾਂ
ਨੂੰ ਸਦਾ-ਥਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ
ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ
ਰੰਗੇ ਜਾਂਦੇ ਹਨ, ਉਹਨਾਂ ਦੇ ਜਨਮ ਮਰਨ ਦਾ ਆਖ਼ਰ ਖ਼ਾਤਮਾ ਹੋ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ
ਨਾਮ-ਰੰਗ ਵਿਚ ਰੰਗੇ ਹੋਏ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ
ਸੰਸਾਰ-ਸਮੁੰਦਰ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।੧।

वडहंसु महला ३ ॥ ए मन मेरिआ आवा गउणु संसारु है अंति सचि निबेड़ा राम ॥ आपे सचा
बखसि लए फिरि होइ न फेरा राम ॥ फिरि होइ न फेरा अंति सचि निबेड़ा गुरमुखि मिलै
वडिआई ॥ साचै रंगि राते सहजे माते सहजे रहे समाई ॥ सचा मनि भाइआ सचु वसाइआ
सबदि रते अंति निबेरा ॥ नानक नामि रते से सचि समाणे बहुरि न भवजलि फेरा ॥१॥ हे
मेरे मनन! जगत (का मोह जीव के लिए)जनम मरण (का फ़ेर लाता) है, आखिर सदा कायम
रहने वाले परमात्मा में जुरने से (जनम मरण के फ़ेर ) का अंत हो जाता है। जिस
मनुख को सदा थिर रहने वाला प्रभु ही बख्सता है उस को जगत में फिर फिर नहीं
आना पडता। उस को दोबारा जनम मरण का फेर नहीं मिलता। सदा थिर हरी नाम में लिट
हो कर के उस के जनम मरण का आखिर खात्मा हो जाता है, गुरु की सरन में आ के उस
को ( लोक परलोक में इज्जत मिलती है) जो मनुख सदा थिर हरी के प्रेम में रंग
जाते है, वेह आत्मिक अडोलता में मस्त रहते हैं, आत्मिक अडोलता के द्वारा
परमात्मा में लीं हो जाते हैं। है मेरे मन! जिस मनुख को सदा थिर रहने वाला
प्रभु मन मैं प्यारा लगने लग जाता है, जो परमात्मा को अपने हिरदे में बसा लेते
हैं, जो गुरु के रंग में रंग जाते हैं, उन का जनम मरण आखिर ख़तम हो जाता है,
है नानक! प्रभु के नाम रंग में रंगे हुए मनुख प्रभु में लीनहो जाते हैं, उन को
संसार समुन्दर में बार बार नहीं आना पड़ता।1।

May 28, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi  and Hindi with Meaning in Punjabi, Hindi and English.

Gurbani Meditation Playlist

May 27, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

धनासरी महला ५ ॥ जतन करै मानुख डहकावै ओहु अंतरजामी जानै ॥ पाप करे करि मूकरि पावै भेख करै निरबानै ॥१॥ जानत दूरि तुमहि प्रभ नेरि ॥ उत ताकै उत ते उत पेखै आवै लोभी फेरि ॥ रहाउ ॥

Dhanaasaree, Fifth Mehl: People try to deceive others, but the Inner-knower, the Searcher of hearts, knows everything. They commit sins, and then deny them, while they pretend to be in Nirvaanaa. ||1|| They believe that You are far away, but You, O God, are near at hand. Looking around, this way and that, the greedy people come and go. ||Pause||

ਜਤਨ = (ਬਹੁ-ਵਚਨ)। ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ-ਰਹਿਤ, ਵਿਰਕਤ।੧। ਪ੍ਰਭ = ਹੇ ਪ੍ਰਭੂ! ਤੁਮਹਿ = ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ।

ਹੇ ਭਾਈ! (ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ)।ਰਹਾਉ।

हे भाई! (लालची मनुख) अनको जातां करता है, लोगो को धोखा देता है, झूठे धार्मिक पहरावे बनाई रखता है, पाप करके (फिर उनसे मुकर जाता है) परन्तु सब के दिलों की जानने वाला प्रभु (सब कुछ) जनता है।१। हे प्रभु! तुम(सब जीवों के) नजदीक बसते हो, परन्तु (लालची पाखंडी मनुख) तुझे दूर (बस्ता) समझता है। लालची मनुख (लालच के चक्कर ) में फसा रहता है, (माया की खातिर) इधर उधर देखता है, उधर से उधर देखता है (उसका मन टिकता नहीं) ।रहाउ||

May 27, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi  and Hindi with Meaning in Punjabi, Hindi and English

Gurbani Meditation Playlist