by admin | Jul 20, 2016 | Daily Hukamnama - Sri Darbar Sahib Amritsar, Wisdom of Gurus |
ਧਨਾਸਰੀ ਮਹਲਾ ੧ ॥ ਸਹਜਿ ਮਿਲੈ ਮਿਲਿਆ ਪਰਵਾਣੁ ॥ ਨਾ ਤਿਸੁ ਮਰਣੁ ਨ ਆਵਣੁ ਜਾਣੁ ॥ ਠਾਕੁਰ ਮਹਿ ਦਾਸੁ ਦਾਸ ਮਹਿ ਸੋਇ ॥ ਜਹ ਦੇਖਾ ਤਹ ਅਵਰੁ ਨ ਕੋਇ ॥੧॥ ਗੁਰਮੁਖਿ ਭਗਤਿ ਸਹਜ ਘਰੁ ਪਾਈਐ ॥ ਬਿਨੁ ਗੁਰ ਭੇਟੇ ਮਰਿ ਆਈਐ ਜਾਈਐ ॥੧॥ ਰਹਾਉ ॥ ਸੋ ਗੁਰੁ ਕਰਉ ਜਿ ਸਾਚੁ ਦ੍ਰਿੜਾਵੈ ॥ ਅਕਥੁ ਕਥਾਵੈ ਸਬਦਿ ਮਿਲਾਵੈ ॥ ਹਰਿ ਕੇ ਲੋਗ ਅਵਰ ਨਹੀ ਕਾਰਾ ॥ ਸਾਚਉ ਠਾਕੁਰੁ ਸਾਚੁ ਪਿਆਰਾ ॥੨॥
धनासरी महला १ ॥ सहजि मिलै मिलिआ परवाणु ॥ ना तिसु मरणु न आवणु जाणु ॥ ठाकुर महि दासु दास महि सोइ ॥ जह देखा तह अवरु न कोइ ॥१॥ गुरमुखि भगति सहज घरु पाईऐ ॥ बिनु गुर भेटे मरि आईऐ जाईऐ ॥१॥ रहाउ ॥ सो गुरु करउ जि साचु द्रिड़ावै ॥ अकथु कथावै सबदि मिलावै ॥ हरि के लोग अवर नही कारा ॥ साचउ ठाकुरु साचु पिआरा ॥२॥
Dhanaasaree, First Mehl: That union with the Lord is acceptable, which is united in intuitive poise. Thereafter, one does not die, and does not come and go in reincarnation. The Lord’s slave is in the Lord, and the Lord is in His slave. Wherever I look, I see none other than the Lord. ||1|| The Gurmukhs worship the Lord, and find His celestial home. Without meeting the Guru, they die, and come and go in reincarnation. ||1||Pause|| So make Him your Guru, who implants the Truth within you, who leads you to speak the Unspoken Speech, and who merges you in the Word of the Shabad. God’s people have no other work to do; they love the True Lord and Master, and they love the Truth. ||2||
ਸਹਜਿ = ਅਡੋਲ ਅਵਸਥਾ ਵਿਚ। ਮਰਣੁ = ਆਤਮਕ ਮੌਤ। ਆਵਣੁ ਜਾਣੁ = ਜਨਮ ਮਰਨ ਦਾ ਗੇੜ। ਸੋਇ = ਉਹ (ਠਾਕੁਰ)।੧। ਸਹਜ ਘਰੁ = ਅਡੋਲ ਆਤਮਕ ਅਵਸਥਾ ਦਾ ਘਰ। ਮਰਿ = ਆਤਮਕ ਮੌਤੇ ਮਰ ਕੇ।੧।ਰਹਾਉ। ਕਰਉ = ਮੈਂ ਕਰਦਾ ਹਾਂ। ਜਿ = ਜੇਹੜਾ। ਸਾਚੁ = ਸਦਾ-ਥਿਰ ਪ੍ਰਭੂ। ਕਥਾਵੈ = ਸਿਫ਼ਤਿ-ਸਾਲਾਹ ਕਰਾਂਦਾ ਹੈ। ਸਾਚਉ = ਸਦਾ-ਥਿਰ ਰਹਿਣ ਵਾਲਾ।੨।
ਜੇਹੜਾ ਮਨੁੱਖ ਗੁਰੂ ਦੀ ਰਾਹੀਂ ਅਡੋਲ ਅਵਸਥਾ ਵਿਚ ਟਿਕ ਕੇ ਪ੍ਰਭੂ-ਚਰਨਾਂ ਵਿਚ ਜੁੜਦਾ ਹੈ, ਉਸ ਦਾ ਪ੍ਰਭੂ-ਚਰਨਾਂ ਵਿਚ ਜੁੜਨਾ ਕਬੂਲ ਪੈਂਦਾ ਹੈ। ਉਸ ਮਨੁੱਖ ਨੂੰ ਨਾਹ ਆਤਮਕ ਮੌਤ ਆਉਂਦੀ ਹੈ, ਨਾਹ ਹੀ ਜਨਮ ਮਰਨ ਦਾ ਗੇੜ। ਅਜੇਹਾ ਪ੍ਰਭੂ ਦਾ ਦਾਸ ਪ੍ਰਭੂ ਵਿਚ ਲੀਨ ਰਹਿੰਦਾ ਹੈ, ਪ੍ਰਭੂ ਅਜੇਹੇ ਸੇਵਕ ਦੇ ਅੰਦਰ ਪਰਗਟ ਹੋ ਜਾਂਦਾ ਹੈ। ਉਹ ਸੇਵਕ ਜਿੱਧਰ ਤੱਕਦਾ ਹੈ ਉਸ ਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ਦਿੱਸਦਾ।੧। ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ ਕੀਤਿਆਂ ਉਹ (ਆਤਮਕ) ਟਿਕਾਣਾ ਮਿਲ ਜਾਂਦਾ ਹੈ ਜਿਥੇ ਮਨ ਸਦਾ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ। (ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਆਤਮਕ ਮੌਤੇ ਮਰ ਕੇ ਜਨਮ ਮਰਨ ਦੇ ਗੇੜ ਵਿਚ ਪਏ ਰਹੀਦਾ ਹੈ।੧।ਰਹਾਉ। ਮੈਂ (ਭੀ) ਉਹੀ ਗੁਰੂ ਧਾਰਨਾ ਚਾਹੁੰਦਾ ਹਾਂ ਜੇਹੜਾ ਸਦਾ-ਥਿਰ ਪ੍ਰਭੂ ਨੂੰ (ਮੇਰੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਦੇਵੇ, ਜੇਹੜਾ ਮੈਥੋਂ ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਾਵੇ, ਤੇ ਆਪਣੇ ਸ਼ਬਦ ਦੀ ਰਾਹੀਂ ਮੈਨੂੰ ਪ੍ਰਭੂ-ਚਰਨਾਂ ਵਿਚ ਜੋੜ ਦੇਵੇ। ਪਰਮਾਤਮਾ ਦੇ ਭਗਤ ਨੂੰ (ਸਿਫ਼ਤਿ-ਸਾਲਾਹ ਤੋਂ ਬਿਨਾ) ਕੋਈ ਹੋਰ ਕਾਰ ਨਹੀਂ (ਸੁੱਝਦੀ)। ਭਗਤ ਸਦਾ-ਥਿਰ ਪ੍ਰਭੂ ਨੂੰ ਹੀ ਸਿਮਰਦਾ ਹੈ, ਸਦਾ-ਥਿਰ ਪ੍ਰਭੂ ਉਸ ਨੂੰ ਪਿਆਰਾ ਲੱਗਦਾ ਹੈ।੨।
जो मनुख गुरु के द्वारा अडोल अवस्था में रह के प्रभु के चरणों में जुड़ता है, उस का प्रभु चरणों में जुड़ना काबुल होता है। उस मनुख को न आत्मिक मौत्त आती है, न ही जनम मरण। ऐसा प्रभु का दास प्रभु में लीन रहता है, प्रभु इस प्रकार के सेवक में प्रकट हो जाता है। वह सेवक जिधर देखता है उस को परमातम के बिना और कोई नहीं दीखता है। गुरु की सरन आ के परमात्मा की भक्ति करके वह (आत्मिक) टिकाना मिल जाता है जहाँ मन सदा अडोल अवस्था में टिका रहता है। (परन्तु) गुरु को मिलने के बिना आत्मिक मौत मर कर, जनम-मरण के चक्र में फसा रहता है।१।रहाउ। मैं (भी) वोही गुरु धारण करना कहता हूँ जो सदा-थिर प्रभु को (मेरे हृदय में) पक्की तरह टिका दे, जो मुझसे अकथ गुरु की सिफत-सलाह करावे, और अपने शब्द के द्वारा मुझे प्रभु-चरणों में जोड़ दे। परमात्मा के भगत को (सिफत-सलाह के बिना) कोई और कार नहीं (सूझती)। भगत सदा-थिर प्रभु के ही याद करता है, सदा-थिर प्रभु उस को प्यारा लगता है।२।
July 20 , 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English
Gurbani Meditation Playlist
Visit: Meditative Mind
by admin | Jul 19, 2016 | Daily Hukamnama - Sri Darbar Sahib Amritsar, Wisdom of Gurus |
ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥
धनासरी महला ५ ॥ जिस कउ बिसरै प्रानपति दाता सोई गनहु अभागा ॥ चरन कमल जा का मनु रागिओ अमिअ सरोवर पागा ॥१॥ तेरा जनु राम नाम रंगि जागा ॥ आलसु छीजि गइआ सभु तन ते प्रीतम सिउ मनु लागा ॥ रहाउ ॥ जह जह पेखउ तह नाराइण सगल घटा महि तागा ॥ नाम उदकु पीवत जन नानक तिआगे सभि अनुरागा ॥२॥
Dhanaasaree, Fifth Mehl: One who forgets the Lord of life, the Great Giver – know that he is most unfortunate. One whose mind is in love with the Lord’s lotus feet, obtains the pool of ambrosial nectar. ||1|| Your humble servant awakes in the Love of the Lord’s Name. All laziness has departed from his body, and his mind is attached to the Beloved Lord. ||Pause|| Wherever I look, the Lord is there; He is the string, upon which all hearts are strung. Drinking in the water of the Naam, servant Nanak has renounced all other loves. ||2||16||47||
ਪਦਅਰਥ:- ਜਿਸ ਕਉ—(ਲਫ਼ਜ਼ ‘ਜਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ)। ਪ੍ਰਾਨ ਪਤਿ—ਜਿੰਦ ਦਾ ਮਾਲਕ। ਗਨਹੁ—ਜਾਣੋ, ਸਮਝੋ। ਅਭਾਗਾ—ਭਾਗ-ਹੀਣ, ਬਦ-ਕਿਸਮਤ। ਰਾਗਿਓ—ਪ੍ਰੇਮੀ ਹੋ ਗਿਆ। ਪਾਗਾ—ਪ੍ਰਾਪਤ ਕੀਤਾ।1। ਜਨੁ—ਦਾਸ। ਰੰਗਿ—ਪ੍ਰੇਮ ਵਿਚ। ਜਾਗਾ—ਸੁਚੇਤ ਰਹਿੰਦਾ ਹੈ। ਛੀਜਿ ਗਇਆ—ਮੁੱਕ ਗਿਆ। ਰਹਾਉ। ਜਹ ਜਹ—ਜਿੱਥੇ ਜਿੱਥੇ। ਪੇਖਉ—ਪੇਖਉਂ, ਮੈਂ ਵੇਖਦਾ ਹਾਂ। ਤਹ—ਉੱਥੇ। ਘਟਾ ਮਹਿ—ਸਰੀਰਾਂ ਵਿਚ। ਤਾਗਾ—ਧਾਗਾ (ਜਿਵੇਂ ਮਣਕਿਆਂ ਵਿਚ ਧਾਗਾ ਪ੍ਰੋਇਆ ਹੁੰਦਾ ਹੈ)। ਉਦਕੁ—ਪਾਣੀ, ਜਲ। ਪੀਵਤ—ਪੀਂਦਿਆਂ। ਸਭਿ—(ਹੋਰ) ਸਾਰੇ। ਅਨੁਰਾਗਾ—ਪਿਆਰ।2।
ਅਰਥ:- ਹੇ ਭਾਈ! ਉਸ ਮਨੁੱਖ ਨੂੰ ਬਦ-ਕਿਸਮਤ ਸਮਝੋ, ਜਿਸ ਨੂੰ ਜਿੰਦ ਦਾ ਮਾਲਕ-ਪ੍ਰਭੂ ਵਿਸਰ ਜਾਂਦਾ ਹੈ। ਜਿਸ ਮਨੁੱਖ ਦਾ ਮਨ ਪਰਮਾਤਮਾ ਦੇ ਕੋਮਲ ਚਰਨਾਂ ਦਾ ਪ੍ਰੇਮੀ ਹੋ ਜਾਂਦਾ ਹੈ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਲੱਭ ਲੈਂਦਾ ਹੈ।1। ਹੇ ਪ੍ਰਭੂ! ਤੇਰਾ ਸੇਵਕ ਤੇਰੇ ਨਾਮ-ਰੰਗ ਵਿਚ ਟਿਕ ਕੇ (ਮਾਇਆ ਦੇ ਮੋਹ ਵਲੋਂ ਸਦਾ) ਸੁਚੇਤ ਰਹਿੰਦਾ ਹੈ। ਉਸ ਦੇ ਸਰੀਰ ਵਿਚੋਂ ਸਾਰਾ ਆਲਸ ਮੁੱਕ ਜਾਂਦਾ ਹੈ, ਉਸ ਦਾ ਮਨ, (ਹੇ ਭਾਈ!) ਪ੍ਰੀਤਮ-ਪ੍ਰਭੂ ਨਾਲ ਜੁੜਿਆ ਰਹਿੰਦਾ ਹੈ। ਰਹਾਉ। ਹੇ ਭਾਈ! (ਉਸ ਦੇ ਸਿਮਰਨ ਦੀ ਬਰਕਤਿ ਨਾਲ) ਮੈਂ (ਭੀ) ਜਿਧਰ ਜਿਧਰ ਵੇਖਦਾ ਹਾਂ, ਉਥੇ ਉਥੇ ਪਰਮਾਤਮਾ ਹੀ ਸਾਰੇ ਸਰੀਰਾਂ ਵਿਚ ਮੌਜੂਦ ਦਿੱਸਦਾ ਹੈ ਜਿਵੇਂ ਧਾਗਾ (ਸਾਰੇ ਮਣਕਿਆਂ ਵਿਚ ਪ੍ਰੋਇਆ ਹੁੰਦਾ ਹੈ)। ਹੇ ਨਾਨਕ! ਪ੍ਰਭੂ ਦੇ ਦਾਸ ਉਸ ਦਾ ਨਾਮ-ਜਲ ਪੀਂਦਿਆਂ ਹੀ ਹੋਰ ਸਾਰੇ ਮੋਹ-ਪਿਆਰ ਛੱਡ ਦੇਂਦੇ ਹਨ।2।
अर्थ :-हे भाई ! उस मनुख को बद-किस्मत समझो, जिस को जीवन का स्वामी-भगवान विसर जाता है। जिस मनुख का मन परमात्मा के कोमल चरणों का प्रेमी हो जाता है, वह मनुख आत्मिक जीवन देने वाले नाम-जल का सरोवर खोज लेता है।1।हे भगवान ! तेरा सेवक तेरे नाम-रंग में टिक के (माया के मोह की तरफ से सदा) सुचेत रहता है। उस के शरीर में से सारा आलस खत्म हो जाता है, उस का मन, (हे भाई !) प्रीतम-भगवान के साथ जुड़ा रहता है।रहाउ। हे भाई ! (उस के सुमिरन की बरकत के साथ) मैं (भी) जिधर जिधर देखता हूँ, ऊपर ऊपर परमात्मा ही सारे शरीरो में मौजूद दिखता है जैसे धागा (सारे मोतियों में पिरोया होता है)। हे नानक ! भगवान के दास उस का नाम-जल पीते हुए ही ओर सारे मोह-प्यार छोड़ देते हैं।
July 19 , 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English
Gurbani Meditation Playlist
Visit: Meditative Mind
by admin | Jul 18, 2016 | Daily Hukamnama - Sri Darbar Sahib Amritsar, Wisdom of Gurus |
ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ
ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥ ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥ ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥ ਇਨ੍ਹ੍ਹ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥ ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥ ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥
रागु धनासरी बाणी भगत कबीर जी की ੴ सतिगुर प्रसादि ॥
राम सिमरि राम सिमरि राम सिमरि भाई ॥ राम नाम सिमरन बिनु बूडते अधिकाई ॥१॥ रहाउ ॥ बनिता सुत देह ग्रेह स्मपति सुखदाई ॥ इन्ह मै कछु नाहि तेरो काल अवध आई ॥१॥ अजामल गज गनिका पतित करम कीने ॥ तेऊ उतरि पारि परे राम नाम लीने ॥२॥
Remember the Lord, remember the Lord, remember the Lord in meditation, O Siblings of Destiny. Without remembering the Lord’s Name in meditation, a great many are drowned. ||1||Pause|| Your spouse, children, body, house and possessions – you think these will give you peace. But none of these shall be yours, when the time of death comes. ||1|| Ajaamal, the elephant, and the prostitute committed many sins, but still, they crossed over the world-ocean, by chanting the Lord’s Name. ||2||
ਭਾਈ = ਹੇ ਭਾਈ! ਬੂਡਤੇ = (ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚ) ਡੁੱਬਦੇ ਹਨ। ਅਧਿਕਾਈ = ਬਹੁਤ ਜੀਵ।੧।ਰਹਾਉ। ਬਨਿਤਾ = ਵਹੁਟੀ। ਸੁਤ = ਪੁੱਤਰ। ਦੇਹ = ਸਰੀਰ। ਗ੍ਰੇਹ = ਘਰ। ਸੰਪਤਿ = ਦੌਲਤ। ਸੁਖਦਾਈ = ਸੁਖ ਦੇਣ ਵਾਲੇ। ਕਾਲ = ਮੌਤ। ਅਵਧ = {Skt. अवधि} ਅਖ਼ੀਰਲਾ ਸਮਾ, ਅਖ਼ੀਰਲੀ ਹੱਦ।੧। ਅਜਾਮਲ = ਭਾਗਵਤ ਦੀ ਕਥਾ ਹੈ ਕਿ ਇਕ ਬ੍ਰਾਹਮਣ ਅਜਾਮਲ ਕਨੌਜ ਦੇ ਰਹਿਣ ਵਾਲੇ ਦਾ ਇਕ ਵੇਸਵਾ ਨਾਲ ਮੋਹ ਪੈ ਗਿਆ; ਸਾਰੀ ਉਮਰ ਵਿਕਾਰਾਂ ਵਿਚ ਹੀ ਗੁਜ਼ਾਰਦਾ ਰਿਹਾ। ਪਰ ਆਪਣੇ ਇਕ ਪੁੱਤਰ ਦਾ ਨਾਮ ‘ਨਾਰਾਇਣ’ ਰੱਖਣ ਕਰਕੇ ਸਹਿਜੇ ਸਹਿਜੇ ਨਾਰਾਇਣ-ਪ੍ਰਭੂ ਨਾਲ ਹੀ ਲਿਵ ਬਣਦੀ ਗਈ, ਤੇ ਇਸ ਤਰ੍ਹਾਂ ਵਿਕਾਰਾਂ ਵਲੋਂ ਉਪਰਾਮ ਹੋ ਕੇ ਭਗਤੀ ਵਿਚ ਲੱਗਾ। ਗਜ = ਹਾਥੀ; ਭਾਗਵਤ ਦੀ ਇਕ ਕਥਾ ਹੈ ਕਿ ਸ੍ਰਾਪ ਦੇ ਕਾਰਨ ਇਕ ਗੰਧਰਵ ਹਾਥੀ ਦੀ ਜੂਨੇ ਆ ਪਿਆ। ਸਰੋਵਰ ਵਿਚੋਂ ਪਾਣੀ ਪੀਣ ਗਏ ਨੂੰ ਇਕ ਤੰਦੂਏ ਨੇ ਫੜ ਲਿਆ। ਪਰਮਾਤਮਾ ਦੇ ਅਰਾਧਨ ਨੇ ਇਸ ਨੂੰ ਉਸ ਬਿਪਤਾ ਤੋਂ ਬਚਾਇਆ।। ਗਨਿਕਾ = ਵੇਸਵਾ, ਇਸ ਨੂੰ ਇਕ ਮਹਾਤਮਾ ਵਿਕਾਰੀ ਜੀਵਨ ਵਲੋਂ ਬਚਾਉਣ ਲਈ ‘ਰਾਮ ਰਾਮ’ ਕਹਿਣ ਵਾਲਾ ਇਕ ਤੋਤਾ ਦੇ ਗਏ। ਉਸ ਤੋਤੇ ਦੀ ਸੰਗਤ ਵਿਚ ਇਸ ਨੂੰ ਰਾਮ ਸਿਮਰਨ ਦੀ ਲਗਨ ਲੱਗ ਗਈ, ਤੇ ਵਿਕਾਰਾਂ ਵਲੋਂ ਇਹ ਹਟ ਗਈ।। ਪਤਿਤ ਕਰਮ = ਵਿਕਾਰ। ਤੇਊ = ਇਹ ਭੀ।੨।
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ। ਸਦਾ ਰਾਮ ਦਾ ਸਿਮਰਨ ਕਰ। ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ।੧।ਰਹਾਉ। ਵਹੁਟੀ, ਪੁੱਤਰ, ਸਰੀਰ, ਘਰ, ਦੌਲਤ-ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ, ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ।੧। ਅਜਾਮਲ, ਗਜ, ਗਨਿਕਾ-ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ, ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ।੨।
हे भाई! प्रभु का सुमिरन कर, प्रभु का सुमिरन कर। सदा राम का सुमिरन कर। प्रभु का सिमरन किये बिना बहुत जीव (विकारों में) डूबते हैं।१।रहाउ। पत्नी, पुत्र, सरीर, घर, दौलत -यह सरे सुख देने वाले लगते हैं, परन्तु जब मौत-रूप तेरा अंत समां आया, तो इन में से कोई भी तेरा अपना नहीं रह जायेगा ।१। अजामल, गज, गणिका- ये तीनो विकार करते रहे, परन्तु जब परमात्मा का नाम इन्होने जपा, तो यह भी इन विकारों से पार निकल गए।२।
July 18 , 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English
Gurbani Meditation Playlist
Visit: Meditative Mind
by admin | Jul 16, 2016 | Daily Hukamnama - Sri Darbar Sahib Amritsar, Wisdom of Gurus |
ਸਲੋਕੁ ਮਃ ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥ ਮਃ ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥ ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥ ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥
सलोकु मः ३ ॥ रे जन उथारै दबिओहु सुतिआ गई विहाइ ॥ सतिगुर का सबदु सुणि न जागिओ अंतरि न उपजिओ चाउ ॥ सरीरु जलउ गुण बाहरा जो गुर कार न कमाइ ॥ जगतु जलंदा डिठु मै हउमै दूजै भाइ ॥ नानक गुर सरणाई उबरे सचु मनि सबदि धिआइ ॥१॥ मः ३ ॥ सबदि रते हउमै गई सोभावंती नारि ॥ पिर कै भाणै सदा चलै ता बनिआ सीगारु ॥ सेज सुहावी सदा पिरु रावै हरि वरु पाइआ नारि ॥ ना हरि मरै न कदे दुखु लागै सदा सुहागणि नारि ॥ नानक हरि प्रभ मेलि लई गुर कै हेति पिआरि ॥२॥
Shalok, Third Mehl: O man, you have been tormented by a nightmare, and you have passed your life in sleep. You did not wake to hear the Word of the True Guru’s Shabad; you have no inspiration within yourself. That body burns, which has no virtue, and which does not serve the Guru. I have seen that the world is burning, in egotism and the love of duality. O Nanak, those who seek the Guru’s Sanctuary are saved; within their minds, they meditate on the True Word of the Shabad. ||1|| Third Mehl: Attuned to the Word of the Shabad, the soul-bride is rid of egotism, and she is glorified. If she walks steadily in the way of His Will, then she is adorned with decorations. Her couch becomes beautiful, and she constantly enjoys her Husband Lord; she obtains the Lord as her Husband. The Lord does not die, and she never suffers pain; she is a happy soul-bride forever. O Nanak, the Lord God unites her with Himself; she enshrines love and affection for the Guru. ||2||
ਉਥਾਰੈ = (ਸਿੰਧੀ: ਉਥਾੜੋ) ਦਿਲ ਉਤੇ ਦਬਾਉ ਜੋ ਕਈ ਵਾਰੀ ਸੁੱਤੇ ਪਿਆਂ ਹੱਥ ਛਾਤੀ ਉਤੇ ਆਇਆਂ ਪੈ ਜਾਂਦਾ ਹੈ। ਜਲਉ = ਸੜ ਜਾਏ। ਉਬਰੇ = (ਹਉਮੈ ਵਿਚ ਸੜਨ ਤੋਂ) ਬਚ ਗਏ ॥੧॥
(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥ ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ। ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥
अर्थ :- (मोह-रूप) उथारे के दबे हुए हे भाई ! (तेरी उम्र) सोते हुए ही गुजर गई है; सतिगुरु का शब्द सुन के तुझे जाग नहीं आई और ना ही हृदय में (नाम जपने का) चाव उपजा है। गुणों से विहीन शरीर सड़ जाए जो सतिगुरु की (बताई हुई) कार नहीं करता; (इस तरह का) संसार मैंने हऊमै में और माया के मोह में जलता हुआ देखा है। हे नानक ! गुरु के शब्द के द्वारा सच्चे हरि को मन में सिमर के (जीव) सतिगुरु की शरण पड़ के (इस हऊमै में जलने से) बचते हैं।1। जिस की हऊमै सतिगुरु के शब्द में रंगे जाने से दूर हो जाती है वह (जीव-रूपी) नारी सोभावंती है; वह नारी अपने प्रभु-पती के हुक्म में सदा चलती है, इसी कारण उस का श्रृंगार सफल समझो। जिस जीव-स्त्री ने भगवान-पती को खोज लिया है, उस की (हृदय-रूप) सेज सुंदर है, क्योंकि उस को पती सदा मिला हुआ है, वह स्त्री सदा सुहाग वाली है क्योंकि उस का पती भगवान कभी मरता नहीं, (इस लिए) वह कभी दुखी नहीं होती। हे नानक ! गुरु के प्यार में उस की बिरती होने के कारण भगवान ने उसे अपने साथ मिलाया है।2।
July 16 , 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English
Gurbani Meditation Playlist
by admin | Jul 15, 2016 | Daily Hukamnama - Sri Darbar Sahib Amritsar, Wisdom of Gurus |
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ ॥ ਸਾਚਾ ਸਾਹਿਬੁ ਸਚੁ ਤੂ ਮੇਰੇ ਸਾਹਾ ਤੇਰਾ ਕੀਆ ਸਚੁ ਸਭੁ ਹੋਇ ॥ ਝੂਠਾ ਕਿਸ ਕਉ ਆਖੀਐ ਸਾਹਾ ਦੂਜਾ ਨਾਹੀ ਕੋਇ ॥੧॥ ਸਭਨਾ ਵਿਚਿ ਤੂ ਵਰਤਦਾ ਸਾਹਾ ਸਭਿ ਤੁਝਹਿ ਧਿਆਵਹਿ ਦਿਨੁ ਰਾਤਿ ॥ ਸਭਿ ਤੁਝ ਹੀ ਥਾਵਹੁ ਮੰਗਦੇ ਮੇਰੇ ਸਾਹਾ ਤੂ ਸਭਨਾ ਕਰਹਿ ਇਕ ਦਾਤਿ ॥੨॥
धनासरी महला ४ ॥ मेरे साहा मै हरि दरसन सुखु होइ ॥ हमरी बेदनि तू जानता साहा अवरु किआ जानै कोइ ॥ रहाउ ॥ साचा साहिबु सचु तू मेरे साहा तेरा कीआ सचु सभु होइ ॥ झूठा किस कउ आखीऐ साहा दूजा नाही कोइ ॥१॥ सभना विचि तू वरतदा साहा सभि तुझहि धिआवहि दिनु राति ॥ सभि तुझ ही थावहु मंगदे मेरे साहा तू सभना करहि इक दाति ॥२॥
Dhanaasaree, Fourth Mehl: O my King, beholding the Blessed Vision of the Lord’s Darshan, I am at peace. You alone know my inner pain, O King; what can anyone else know? ||Pause|| O True Lord and Master, You are truly my King; whatever You do, all that is True. Who should I call a liar? There is no other than You, O King. ||1|| You are pervading and permeating in all; O King, everyone meditates on You, day and night. Everyone begs of You, O my King; You alone give gifts to all. ||2||
ਦਰਸਨ ਸੁਖੁ = ਦਰਸਨ ਦਾ ਆਤਮਕ ਆਨੰਦ। ਹੋਇ = ਮਿਲ ਜਾਏ। ਬੇਦਨਿ = (ਦਿਲ ਦੀ) ਪੀੜ। ਅਵਰੁ ਕੋਇ = ਹੋਰ ਕੋਈ।ਰਹਾਉ। ਸਚੁ = ਸਦਾ-ਥਿਰ ਰਹਿਣ ਵਾਲਾ। ਕਉ = ਨੂੰ। ਕਿਸ ਕਉ = {ਲਫ਼ਜ਼ ‘ਕਿਸੁ’ ਦਾ ੁ ਸੰਬੰਧਕ ‘ਕਉ’ ਦੇ ਕਾਰਨ ਉੱਡ ਗਿਆ ਹੈ}।੧। ਵਰਤਦਾ = ਮੌਜੂਦ। ਸਭਿ = ਸਾਰੇ। ਥਾਵਹੁ = ਪਾਸੋਂ। ਤੂ ਇਕ-ਇਕ ਤੂ ਹੀ।੨।
ਹੇ ਮੇਰੇ ਪਾਤਿਸ਼ਾਹ! (ਮੇਹਰ ਕਰ) ਮੈਨੂੰ ਤੇਰੇ ਦਰਸਨ ਦਾ ਆਨੰਦ ਪ੍ਰਾਪਤ ਹੋ ਜਾਏ। ਹੇ ਮੇਰੇ ਪਾਤਿਸ਼ਾਹ! ਮੇਰੇ ਦਿਲ ਦੀ ਪੀੜ ਤੂੰ ਹੀ ਜਾਣਦਾ ਹੈਂ। ਕੋਈ ਹੋਰ ਕੀ ਜਾਣ ਸਕਦਾ ਹੈ?।ਰਹਾਉ। ਹੇ ਮੇਰੇ ਪਾਤਿਸ਼ਾਹ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਅਟੱਲ ਹੈਂ। ਜੋ ਕੁਝ ਤੂੰ ਕਰਦਾ ਹੈਂ, ਉਹ ਭੀ ਉਕਾਈ-ਹੀਣ ਹੈ (ਉਸ ਵਿਚ ਭੀ ਕੋਈ ਊਣਤਾ ਨਹੀਂ)। ਹੇ ਪਾਤਿਸ਼ਾਹ! (ਸਾਰੇ ਸੰਸਾਰ ਵਿਚ ਤੈਥੋਂ ਬਿਨਾ) ਹੋਰ ਕੋਈ ਨਹੀਂ ਹੈ (ਇਸ ਵਾਸਤੇ) ਕਿਸੇ ਨੂੰ ਝੂਠਾ ਆਖਿਆ ਨਹੀਂ ਜਾ ਸਕਦਾ।੧। ਹੇ ਮੇਰੇ ਪਾਤਿਸ਼ਾਹ! ਤੂੰ ਸਭ ਜੀਵਾਂ ਵਿਚ ਮੌਜੂਦ ਹੈਂ, ਸਾਰੇ ਜੀਵ ਦਿਨ ਰਾਤ ਤੇਰਾ ਹੀ ਧਿਆਨ ਧਰਦੇ ਹਨ। ਹੇ ਮੇਰੇ ਪਾਤਿਸ਼ਾਹ! ਸਾਰੇ ਜੀਵ ਤੇਰੇ ਪਾਸੋਂ ਹੀ (ਮੰਗਾਂ) ਮੰਗਦੇ ਹਨ। ਇਕ ਤੂੰ ਹੀ ਸਭ ਜੀਵਾਂ ਨੂੰ ਦਾਤਾਂ ਦੇ ਰਿਹਾ ਹੈਂ।੨।
हे मेरे पातशाह! (कृपा कर) मुझे तेरे दर्शन का आनंद प्राप्त हो जाये। हे मेरे पातशाह! मेरे दिल की पीड़ा को तू ही जनता है। कोई और क्या जान सकता है ? ।रहाउ। हे मेरे पातशाह! तू सदा कायम रहने वाला मालिक है, तू अटल है । जो कुछ तू करता है, वह भी त्रुटि-हीन हैं (उस में कोई भी उणता-कमी नहीं)। हे पातशाह! (सारे संसार में तेरे बिना) और कोई नहीं है (इस लिए) किसी को झूठा नहीं कहा जा सकता।1। हे मेरे पातशाह! तू सब जीवों में मौजूद है, सारे जीव दिन रात तेरा ही ध्यान करते हैं। हे मेरे पातशाह। सारे जीव तेरे से ही (मांगें) मांगते हैं। एक तू ही सब जीवों को दातें दे रहा है।२।
July 15 , 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English
Gurbani Meditation Playlist