ਸਲੋਕੁ ॥ ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥ ਨਾਨਕ ਸੁਣੀਅਰ ਤੇ ਪਰਵਾਣੁ
ਜੋ ਸੁਣੇਦੇ ਸਚੁ ਧਣੀ ॥੧॥ ਛੰਤੁ ॥ ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ
ਰਾਮ ॥ ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ
ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥
ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ
ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥
सलोकु ॥ किआ सुणेदो कूड़ु वंञनि पवण झुलारिआ ॥ नानक सुणीअर ते परवाणु
जो सुणेदे सचु धणी ॥१॥ छंतु ॥ तिन घोलि घुमाई जिन प्रभु स्रवणी सुणिआ
राम ॥ से सहजि सुहेले जिन हरि हरि रसना भणिआ राम ॥ से सहजि सुहेले
गुणह अमोले जगत उधारण आए ॥ भै बोहिथ सागर प्रभ चरणा केते पारि लघाए ॥
जिन कंउ क्रिपा करी मेरै ठाकुरि तिन का लेखा न गणिआ ॥ कहु नानक तिसु
घोलि घुमाई जिनि प्रभु स्रवणी सुणिआ ॥१॥
Shalok: Why do you listen to falsehood? It shall vanish like a gust
of wind. O Nanak, those ears are acceptable, which listen to the
True Master. ||1|| Chhant: I am a sacrifice to those who listen
with their ears to the Lord God. Blissful and comfortable are those,
who with their tongues chant the Name of the Lord, Har, Har. They
are naturally embellished, with priceless virtues; they have come to
save the world. God’s Feet are the boat, which carries so many
across the terrifying world-ocean. Those who are blessed with the
favor of my Lord and Master, are not asked to render their account.
Says Nanak, I am a sacrifice to those who listen to God with their
ears. ||1||
ਕੂੜੁ = ਝੂਠ, ਝੂਠੇ ਪਦਾਰਥਾਂ ਦੀ ਗੱਲ। ਵੰਞਨਿ = ਚਲੇ ਜਾਂਦੇ ਹਨ। ਝੁਲਾਰਿਆ =
ਬੁੱਲਿਆਂ ਵਾਂਗ। ਸੁਣੀਅਰ = ਕੰਨ। ਤੇ = {ਬਹੁ-ਵਚਨ} ਉਹ। ਸਚੁ = ਸਦਾ ਕਾਇਮ ਰਹਿਣ
ਵਾਲਾ। ਧਣੀ = ਮਾਲਕ-ਪ੍ਰਭੂ।੧।ਛੰਤੁ: ਘੋਲਿ ਘੁਮਾਈ = ਮੈਂ ਕੁਰਬਾਨ ਜਾਂਦਾ ਹਾਂ।
ਸ੍ਰਵਣੀ = ਕੰਨਾਂ ਨਾਲ। ਸਹਜਿ = ਆਤਮਕ ਅਡੋਲਤਾ ਵਿਚ। ਸੁਹੇਲੇ = ਸੁਖੀ। ਰਸਨਾ = ਜੀਭ
(ਨਾਲ)। ਉਧਾਰਣ = ਪਾਰ ਲੰਘਾਣ ਵਾਸਤੇ। ਭੈ ਸਾਗਰ = ਭਿਆਨਕ ਸਮੁੰਦਰ। ਬੋਹਿਥ = ਜਹਾਜ਼।
ਕੇਤੇ = ਬੇਅੰਤ। ਕੰਉ = ਨੂੰ। ਠਾਕੁਰਿ = ਠਾਕੁਰ ਨੇ। ਜਿਨਿ = ਜਿਸ ਨੇ {ਜਿਨ =
ਜਿੰਨ੍ਹਾਂ ਨੇ}।੧।
ਹੇ ਭਾਈ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ? (ਇਹ ਪਦਾਰਥ ਤਾਂ) ਹਵਾ ਦੇ
ਬੁੱਲਿਆਂ ਵਾਂਗ ਚਲੇ ਜਾਂਦੇ ਹਨ। ਹੇ ਨਾਨਕ! (ਸਿਰਫ਼) ਉਹ ਕੰਨ (ਪਰਮਾਤਮਾ ਦੀ ਹਜ਼ੂਰੀ
ਵਿਚ) ਕਬੂਲ ਹਨ ਜੇਹੜੇ ਸਦਾ-ਥਿਰ ਰਹਿਣ ਵਾਲੇ ਮਾਲਕ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਨੂੰ
ਸੁਣਦੇ ਹਨ।੧। ਛੰਤੁ। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ
ਨਾਮ) ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ। ਜੇਹੜੇ ਮਨੁੱਖ ਆਪਣੀ
ਜੀਭ ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸੁਖੀ ਰਹਿੰਦੇ
ਹਨ। ਉਹ ਮਨੁੱਖ ਆਤਮਕ ਅਡੋਲਤਾ ਵਿਚ ਰਹਿ ਕੇ ਸੁਖੀ ਜੀਵਨ ਜੀਊਂਦੇ ਹਨ, ਉਹ ਅਮੋਲਕ
ਗੁਣਾਂ ਵਾਲੇ ਹੋ ਜਾਂਦੇ ਹਨ, ਉਹ ਤਾਂ ਜਗਤ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ
ਵਾਸਤੇ ਆਉਂਦੇ ਹਨ। ਹੇ ਭਾਈ! ਇਸ ਭਿਆਨਕ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ
ਪਰਮਾਤਮਾ ਦੇ ਚਰਨ ਜਹਾਜ਼ ਹਨ (ਆਪ ਨਾਮ ਜਪਣ ਵਾਲੇ ਮਨੁੱਖ) ਅਨੇਕਾਂ ਨੂੰ (ਪ੍ਰਭੂ-ਚਰਨਾਂ
ਵਿਚ ਜੋੜ ਕੇ) ਪਾਰ ਲੰਘਾ ਦੇਂਦੇ ਹਨ। ਮੇਰੇ ਮਾਲਕ-ਪ੍ਰਭੂ ਨੇ ਜਿਨ੍ਹਾਂ ਉਤੇ ਮੇਹਰ (ਦੀ
ਨਿਗਾਹ) ਕੀਤੀ, ਉਹਨਾਂ ਦੇ ਕਰਮਾਂ ਦਾ ਹਿਸਾਬ ਕਰਨਾ ਉਸ ਨੇ ਛੱਡ ਦਿੱਤਾ। ਹੇ ਨਾਨਕ!
ਆਖ-ਮੈਂ ਉਸ ਮਨੁੱਖ ਤੋਂ ਸਦਕੇ ਕੁਰਬਾਨ ਜਾਂਦਾ ਹਾਂ ਜਿਸ ਨੇ ਆਪਣੇ ਕੰਨਾਂ ਨਾਲ
ਪਰਮਾਤਮਾ (ਦੀ ਸਿਫ਼ਤਿ-ਸਾਲਾਹ) ਨੂੰ ਸੁਣਿਆ ਹੈ।੧।
हे भाई! नास्वंत पदार्थों की बात क्या सुनता है? (यह पदार्थ तो) हवा के
झोंको की तरहां चले जाते हैं। हे नानक! (सिर्फ) वह कान (परमात्मा की
हजूरी में) कबूल हैं जो सदा रहने वाले परमात्मा (की सिफत-सलाह)को सुनते
हैं।१। छंतु। हे भाई! जिन लोगो ने अपने कानो से प्रभु (का नाम) सुना है,
उनसे तो मैं कुर्बान जाता हूँ। जो मनुख अपने जिव्हा से परमात्मा का नाम
जपते हैं वह आत्मिक अडोलता में टिक के सुखी रहते हैं। वह मनुख आत्मिक
अडोलता में टिक के सुखी जीवन जीते हैं, वेह अमोलिक गुणों वाले हो जाते
हैं, वेह तो जगत को संसार-समुन्दर से पार निकालने के लिए आते हैं। मेरे
मालिक प्रभु ने जिस के ऊपर कृपा (की नजर) की, उनके कर्मो का हिसाब उसने
छोड़ दिया। हे नानक! कह-मैं उस मनुख से सदके कुर्बान जाता हूँ जिस ने
अपने कानो से परमात्मा (की सिफत सलाह) को सुना है।१।
April 26, 2016 : Today’s Hukamnama (Mukhwak) from Sri Darbar Sahib (Golden Temple) Amritsar in Gurmukhi and Hindi with Meaning in Gurmukhi, Hindi and English