ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥

धनासरी महला ४ ॥ हरि हरि बूंद भए हरि सुआमी हम चात्रिक बिलल बिललाती ॥ हरि हरि क्रिपा करहु प्रभ अपनी मुखि देवहु हरि निमखाती ॥१॥ हरि बिनु रहि न सकउ इक राती ॥ जिउ बिनु अमलै अमली मरि जाई है तिउ हरि बिनु हम मरि जाती ॥ रहाउ ॥

Dhanaasaree, Fourth Mehl: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. ||1|| Without the Lord, I cannot live for even a second. Like the addict who dies without his drug, I die without the Lord. ||Pause||

ਬੂੰਦ = ਵਰਖਾ ਦੀ ਬੂੰਦ। ਚਾਤ੍ਰਿਕ = ਪਪੀਹਾ। ਬਿਲਲ ਬਿਲਲਾਤੀ = ਤਰਲੇ ਲੈਂਦਾ। ਪ੍ਰਭ = ਹੇ ਪ੍ਰਭੂ! ਮੁਖਿ = ਮੂੰਹ ਵਿਚ। ਨਿਮਖਾਤੀ = ਇਕ ਨਿਮਖ ਵਾਸਤੇ ਹੀ, ਅੱਖ ਝਮਕਣ ਜਿਤਨੇ ਸਮੇ ਲਈ।੧। ਰਹਿ ਨ ਸਕਉ = ਰਹਿ ਨ ਸਕਉਂ, ਮੈਂ ਰਹਿ ਨਹੀਂ ਸਕਦਾ। ਰਾਤੀ = ਰੱਤੀ ਭਰ ਸਮੇ ਲਈ ਭੀ। ਅਮਲੀ = ਨਸ਼ਈ, ਨਸ਼ੇ ਦਾ ਆਦੀ ਮਨੁੱਖ। ਮਰਿ ਜਾਈ ਹੈ = ਮਰਨ ਲੱਗਦਾ ਹੈ, ਤੜਫ਼ ਉੱਠਦਾ ਹੈ।ਰਹਾਉ।

ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ।

हे हरी! हे स्वामी! मैं पपीहा तेरे नाम-बूँद (नाम की बूँद) के लिए तड़प रहा हूँ। (कृपा करो), तेरा नाम मेरे लिए जीवन बूँद बन जाए। हे हरी! हे प्रभु! अपनी कृपा करो, आँख के झपकने जितने समय के लिए ही मेरे मुख में (अपने नाम की शांति) की बूँद दाल दे।१। परमात्मा के नाम के बिना मैं पल भर के लिए भी नहीं रह सकता। जैसे (अफीम आदि) के नशे के बिना अमली(नशे का आदि) मनुख नहीं रह सकता, तड़प उठता है, उसी प्रकार परमात्मा के नाम के बिना मैं घबरा जाता हूँ।रहाउ।

May 14, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi  and Hindi with Meaning in Punjabi, Hindi and English