ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿਪੂਰਨ ਪੈਜ ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ ਧਿਆਇਆ ॥੧॥ ਸੰਤਹੁ ਤਿਸੁ ਬਿਨੁਅਵਰੁ ਨ ਕੋਈ ॥ ਕਰਣ ਕਾਰਣ ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖਮਿਟਾਇਆ ॥੨॥੫॥੬੯॥
ਗੁਰ ਬਲਿਹਾਰੀ = ਗੁਰੂ ਤੋਂ ਸਦਕੇ। ਜਿਨਿ = ਜਿਸ (ਗੁਰੂ)ਨੇ। ਪੂਰਨ = ਪੂਰੀ ਤਰ੍ਹਾਂ। ਪੈਜ = ਲਾਜ, ਇੱਜ਼ਤ।ਚਿੰਦਿਆ = ਚਿਤਵਿਆ। ਤਿਸੁ ਬਿਨੁ = ਉਸ ਪਰਮਾਤਮਾਤੋਂ ਬਿਨਾ। ਕਰਣ = ਜਗਤ। ਕਾਰਣ = ਮੂਲ। ਸੋਈ =ਉਹੀ ॥ ਪ੍ਰਭਿ = ਪ੍ਰਭੂ ਨੇ। ਵਰ = ਬਖ਼ਸ਼ਸ਼ਾਂ। ਜੀਅ = {ਲਫ਼ਜ਼ ‘ਜੀਵ’ ਤੋਂ ਬਹੁ-ਵਚਨ}। ਵਸਿ = ਆਪਣੇ ਵੱਸ।
ਹੇ ਸੰਤ ਜਨੋ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,ਜਿਸ ਨੇ (ਪ੍ਰਭੂ ਦੇ ਨਾਮ ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ(ਮੇਰੀ) ਇੱਜ਼ਤ ਰੱਖ ਲਈ ਹੈ। ਹੇ ਭਾਈ! ਉਹ ਮਨੁੱਖ ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ,ਜੇਹੜਾ ਸਦਾਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ॥੧॥ ਹੇ ਸੰਤ ਜਨੋ!ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ (ਰਾਖਾ)ਨਹੀਂ। ਉਹੀ ਪਰਮਾਤਮਾ ਜਗਤ ਦਾ ਮੂਲ ਹੈ ॥ ਰਹਾਉ॥ਹੇ ਸੰਤ ਜਨੋ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂਕੀਤੀਆਂ ਹੋਈਆਂ ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇਵੱਸ ਵਿਚ ਕਰ ਰੱਖਿਆ ਹੋਇਆ ਹੈ। ਹੇ ਦਾਸ ਨਾਨਕ! (ਆਖ ਕਿ ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮਸਿਮਰਿਆ, ਤਦੋਂ ਉਸ ਨੇ ਆਪਣੇ ਸਾਰੇ ਦੁੱਖ ਦੂਰ ਕਰ ਲਏ॥੨॥੫॥੬੯॥
हे संत जनों! मैं अपने गुरु से कुर्बान जाता हूँ, जिसने (प्रभु के नाम की दात दे के) पूरी तरह (मेरीइज्ज़त रख ली है। हे भाई! वह मनुख मन-चाहीमुराद प्राप्त कर लेता है, जो मनुख सदा अपनेप्रभु का ध्यान करता है॥१॥ हे संत जनों! उसप्रमटका के बिना (जीवों का) कोई और (रखवाला)नहीं। वोही परमात्मा जगत का मूल है॥रहाउ॥ हेसंत जनों! प्यारे प्रभु ने (जीवों को) सभी बखशिशेंकी हुई हैं, सरे जीवों को उस ने अपने बस में कररखा है। हे दास नानक! (कह की जब भी किसी ने)परमात्मा का नाम सुमिरा, तभी उस ने अपने सारेदुःख दूर कर लिए॥।२॥५॥६९॥
May 15, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English