ਸੂਹੀ ਮਹਲਾ ੪ ॥ ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥

सूही महला ४ ॥ हरि हरि नामु भजिओ पुरखोतमु सभि बिनसे दालद दलघा ॥ भउ जनम मरणा मेटिओ गुर सबदी हरि असथिरु सेवि सुखि समघा ॥१॥ मेरे मन भजु राम नाम अति पिरघा ॥ मै मनु तनु अरपि धरिओ गुर आगै सिरु वेचि लीओ मुलि महघा ॥१॥ रहाउ ॥

Soohee, Fourth Mehl: I chant and vibrate the Name of the Lord God, the Supreme Being, Har, Har; my poverty and problems have all been eradicated. The fear of birth and death has been erased, through the Word of the Guru’s Shabad; serving the Unmoving, Unchanging Lord, I am absorbed in peace. ||1|| O my mind, vibrate the Name of the most Beloved, Darling Lord. I have dedicated my mind and body, and placed them in offering before the Guru; I have sold my head to the Guru, for a very dear price. ||1||Pause||

ਪੁਰਖੋਤਮੁ = ਉੱਤਮ ਪੁਰਖ, ਪ੍ਰਭੂ। ਸਭਿ = ਸਾਰੇ। ਦਾਲਦ = ਦਲਿਦ੍ਰ, ਗਰੀਬੀਆਂ। ਦਲਘਾ = ਦਲ, ਸਮੂਹ। ਅਸਥਿਰੁ = ਸਦਾ ਕਾਇਮ ਰਹਿਣ ਵਾਲਾ। ਸੇਵਿ = ਸਿਮਰ ਕੇ। ਸੁਖਿ = ਸੁਖ ਵਿਚ। ਸਮਘਾ = ਸਮਾ ਗਿਆ।੧। ਮਨ = ਹੇ ਮਨ! ਪਿਰਘਾ = ਪਿਆਰਾ। ਅਰਪਿ = ਅਰਪ ਕੇ, ਭੇਟਾ ਕਰ ਕੇ। ਮੁਲਿ ਮਹਘਾ = ਮਹਿੰਗੇ ਮੁੱਲ।੧।ਰਹਾਉ।

ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ।੧। ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ। ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ। ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ)।੧।ਰਹਾਉ।

हे भाई! जिस मनुख ने परमात्मा का नाम भजा है, हरी उत्तम पुरख को जपा है, उस के सरे दरिद्र, दलों के दल नास हो गये हैं। गुरु के शब्द में जुड़ के उस मनुख ने जनम मरण का डर भी ख़तम कर लिया है। सदा स्थिर रहने वाले परमात्मा की सेवा-भागती कर के वेह आनंद में लीं हो गया है।१। हे मेरे मन! सादे प्रमाता का अति प्यारा नाम सुमिरा कर। हे भाई! मैने अपना मन अपना सरीर भेट कर के गुरु के आगे रख दिया है। में अपना सिर मंहगे भाव बेच दिया है (मेना सिर के बदले कीमती हरी नाम ले लिया है)।१।रहाउ।

May 26, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi  and Hindi with Meaning in Punjabi, Hindi and English