ਸਲੋਕ ਮਃ ੩ ॥ ਰਤਨਾ ਪਾਰਖੁ ਜੋ ਹੋਵੈ ਸੁ ਰਤਨਾ ਕਰੇ ਵੀਚਾਰੁ ॥ ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥ ਰਤਨੁ ਗੁਰੂ ਕਾ ਸਬਦੁ ਹੈ ਬੂਝੈ ਬੂਝਣਹਾਰੁ ॥ ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ ਖੁਆਰੁ ॥ ਨਾਨਕ ਰਤਨਾ ਸੋ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥ ਸਦਾ ਸਦਾ ਨਾਮੁ ਉਚਰੈ ਹਰਿ ਨਾਮੋ ਨਿਤ ਬਿਉਹਾਰੁ ॥ ਕ੍ਰਿਪਾ ਕਰੇ ਜੇ ਆਪਣੀ ਤਾ ਹਰਿ ਰਖਾ ਉਰ ਧਾਰਿ ॥੧॥ ਮਃ ੩ ॥ ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਮਤ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੇ ਕਰਤਾਰਿ ॥ ਹਉਮੈ ਵਡਾ ਰੋਗੁ ਹੈ ਭਾਇ ਦੂਜੈ ਕਰਮ ਕਮਾਇ ॥ ਨਾਨਕ ਮਨਮੁਖਿ ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥੨॥

सलोक मः ३ ॥ रतना पारखु जो होवै सु रतना करे वीचारु ॥ रतना सार न जाणई अगिआनी अंधु अंधारु ॥ रतनु गुरू का सबदु है बूझै बूझणहारु ॥ मूरख आपु गणाइदे मरि जमहि होइ खुआरु ॥ नानक रतना सो लहै जिसु गुरमुखि लगै पिआरु ॥ सदा सदा नामु उचरै हरि नामो नित बिउहारु ॥ क्रिपा करे जे आपणी ता हरि रखा उर धारि ॥१॥ मः ३ ॥ सतिगुर की सेव न कीनीआ हरि नामि न लगो पिआरु ॥ मत तुम जाणहु ओइ जीवदे ओइ आपि मारे करतारि ॥ हउमै वडा रोगु है भाइ दूजै करम कमाइ ॥ नानक मनमुखि जीवदिआ मुए हरि विसरिआ दुखु पाइ ॥२॥

Shalok, Third Mehl: He is the Assayer of jewels; He contemplates the jewel. He is ignorant and totally blind – he does not appreciate the value of the jewel. The Jewel is the Word of the Guru’s Shabad; the Knower alone knows it. The fools take pride in themselves, and are ruined in birth and death. O Nanak, he alone obtains the jewel, who, as Gurmukh, enshrines love for it. Chanting the Naam, the Name of the Lord, forever and ever, make the Name of the Lord your daily occupation. If the Lord shows His Mercy, then I keep Him enshrined within my heart. ||1|| Third Mehl: They do not serve the True Guru, and they do not embrace love for the Lord’s Name. Do not even think that they are alive – the Creator Lord Himself has killed them. Egotism is such a terrible disease; in the love of duality, they do their deeds. O Nanak, the self-willed manmukhs are in a living death; forgetting the Lord, they suffer in pain. ||2||

ਨਾਮਿ = ਨਾਮ ਵਿਚ। ਓਇ = ਉਹ ਬੰਦੇ। ਕਰਤਾਰਿ = ਕਰਤਾਰ ਨੇ।

ਜੋ ਮਨੁੱਖ ਰਤਨਾਂ ਦੀ ਕਦਰ ਜਾਣਦਾ ਹੈ, ਉਹੀ ਰਤਨਾਂ ਦੀ ਸੋਚ ਵਿਚਾਰ ਕਰਦਾ ਹੈ। ਪਰ ਅੰਨ੍ਹਾ ਤੇ ਅਗਿਆਨੀ ਬੰਦਾ ਰਤਨਾਂ ਦੀ ਕਦਰ ਨਹੀਂ ਪਾ ਸਕਦਾ। ਕੋਈ ਸੂਝ ਵਾਲਾ ਮਨੁੱਖ ਸਮਝਦਾ ਹੈ ਕਿ (ਅਸਲ) ਰਤਨ ਸਤਿਗੁਰੂ ਦਾ ਸ਼ਬਦ ਹੈ। ਪਰ, ਮੂਰਖ ਬੰਦੇ (ਗੁਰ-ਸ਼ਬਦ ਨੂੰ ਸਮਝਣ ਦੇ ਥਾਂ) ਆਪਣੇ ਆਪ ਨੂੰ ਵੱਡਾ ਜਤਾਉਂਦੇ ਹਨ ਤੇ ਖ਼ੁਆਰ ਹੋ ਹੋ ਕੇ ਮਰਦੇ ਜੰਮਦੇ ਰਹਿੰਦੇ ਹਨ। ਹੇ ਨਾਨਕ! ਉਹੀ ਮਨੁੱਖ (ਗੁਰ-ਸ਼ਬਦ ਰੂਪ) ਰਤਨਾਂ ਨੂੰ ਹਾਸਲ ਕਰਦਾ ਹੈ ਜਿਸ ਨੂੰ ਗੁਰੂ ਦੀ ਰਾਹੀਂ (ਗੁਰ-ਸ਼ਬਦ ਦੀ) ਲਗਨ ਲੱਗਦੀ ਹੈ। ਉਹ ਮਨੁੱਖ ਸਦਾ ਪ੍ਰਭੂ ਦਾ ਨਾਮ ਜਪਦਾ ਹੈ, ਨਾਮ ਜਪਣਾ ਹੀ ਉਸ ਦਾ ਨਿੱਤ ਦਾ ਵਿਹਾਰ ਬਣ ਜਾਂਦਾ ਹੈ। ਜੇ ਪਰਮਾਤਮਾ ਆਪਣੀ ਮੇਹਰ ਕਰੇ, ਤਾਂ ਮੈਂ ਭੀ ਉਸ ਦਾ ਨਾਮ ਹਿਰਦੇ ਵਿਚ ਪਰੋ ਰੱਖਾਂ ॥੧॥ ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਦੱਸੀ ਕਾਰ ਨਹੀਂ ਕੀਤੀ, ਜਿਨ੍ਹਾਂ ਦੀ ਲਗਨ ਪ੍ਰਭੂ ਦੇ ਨਾਮ ਵਿਚ ਨਹੀਂ ਬਣੀ, ਇਹ ਨਾ ਸਮਝੋ ਕਿ ਉਹ ਬੰਦੇ ਜੀਊਂਦੇ ਹਨ, ਉਹਨਾਂ ਨੂੰ ਕਰਤਾਰ ਨੇ ਆਪ ਹੀ (ਆਤਮਕ ਮੌਤੇ) ਮਾਰ ਦਿੱਤਾ ਹੈ। ਮਾਇਆ ਦੇ ਮੋਹ ਵਿਚ ਕਰਮ ਕਰ ਕਰ ਕੇ ਉਹਨਾਂ ਨੂੰ ਹਉਮੈ ਦਾ ਰੋਗ (ਚੰਬੜਿਆ ਹੋਇਆ) ਹੈ। ਹੇ ਨਾਨਕ! ਮਨ ਦੇ ਪਿਛੇ ਤੁਰਨ ਵਾਲੇ ਬੰਦੇ ਜੀਊਂਦੇ ਹੀ ਮੋਏ ਜਾਣੋ। ਜੋ ਮਨੁੱਖ ਰੱਬ ਨੂੰ ਭੁਲਾਉਂਦਾ ਹੈ; ਉਹ ਦੁਖ ਪਾਉਂਦਾ ਹੈ ॥੨॥

अर्थ :- जो मनुख रतनों की कदर जानता है,वही रतनों की सोच विचार करता है, पर अंधा और अगिआनी बंदा रतनों की कदर नहीं पा सकता, कोई सूझ वाला मनुख समझता है कि (असल) रतन सतिगुरु का शब्द है। पर, मूर्ख मनुख (गुर-शब्द को समझने की जगह) अपने आप को बड़ा बताते हैं और खुआर हो हो के मरते जन्मते रहते हैं। हे नानक ! वही मनुख (गुर-शब्द रूप) रतनों को हासिल करता है जिस को गुरु के द्वारा (गुर-शब्द की) लगन लगती है;वह मनुख सदा भगवान का नाम जपता है,नाम जपणा ही उस का नित्य का विहार बन जाता है। अगर परमात्मा अपनी कृपा करे,तो मैं भी उस का नाम हृदय में परो रखुं।1।जिन बंदों ने गुरु की बताई कार नहीं की,जिनकी लगन भगवान के नाम में नहीं बनी,यह ना समझो कि वह मनुख जीवित हैं,उनको करतार ने आप ही (आत्मिक मौत) मार दिया है; माया के मोह में कर्म कर कर के उनको हऊमै का रोग (चिपका हुआ) है; हे नानक ! मन के पिछे चलने वाले मनुख जीवित ही मोए जानो। जो मनुख भगवान को भुलाता है; वह दुःख ही पाता है।2।

May 29, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi  and Hindi with Meaning in Punjabi, Hindi and English

Gurbani Meditation Playlist