ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥

सोरठि महला ५ ॥ गई बहोड़ु बंदी छोड़ु निरंकारु दुखदारी ॥ करमु न जाणा धरमु न जाणा लोभी माइआधारी ॥ नामु परिओ भगतु गोविंद का इह राखहु पैज तुमारी ॥१॥ हरि जीउ निमाणिआ तू माणु ॥ निचीजिआ चीज करे मेरा गोविंदु तेरी कुदरति कउ कुरबाणु ॥ रहाउ

Sorat’h, Fifth Mehl: The Restorer of what was taken away, the Liberator from captivity; the Formless Lord, the Destroyer of pain. I do not know about karma and good deeds; I do not know about Dharma and righteous living. I am so greedy, chasing after Maya. I go by the name of God’s devotee; please, save this honor of Yours. ||1|| O Dear Lord, You are the honor of the dishonored. You make the unworthy ones worthy, O my Lord of the Universe; I am a sacrifice to Your almighty creative power. ||Pause||

ਗਈ ਬਹੋੜੁ = (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ। ਬੰਦੀ ਛੋੜੁ = (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ। ਦੁਖ ਦਾਰੀ = ਦੁੱਖਾਂ ਵਿਚ ਦਾਰੀ ਕਰਨ ਵਾਲਾ, ਦੁੱਖਾਂ ਵਿਚ ਧੀਰਜ ਦੇਣ ਵਾਲਾ। ਪੈਜ = ਇੱਜ਼ਤ, ਲਾਜ।੧। ਨਿਚੀਜਿਆ = ਨਕਾਰਿਆਂ ਨੂੰ। ਚੀਜ ਕਰੇ = ਆਦਰ-ਯੋਗ ਬਣਾ ਦੇਂਦਾ ਹੈ।ਰਹਾਉ।

ਹੇ ਪ੍ਰਭੂ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-ਪੂੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ। ਹੇ ਪ੍ਰਭੂ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ। ਪਰ ਹੇ ਪ੍ਰਭੂ! ਮੇਰਾ ਨਾਮ ‘ਗੋਬਿੰਦ ਦਾ ਭਗਤ’ ਪੈ ਗਿਆ ਹੈ। ਸੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ।੧। ਹੇ ਪ੍ਰਭੂ ਜੀ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ। ਮੈਂ ਤੇਰੀ ਤਾਕਤ ਤੋਂ ਸਦਕੇ ਤੋਂ ਜਾਂਦਾ ਹਾਂ। ਹੇ ਭਾਈ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ।ਰਹਾਉ।

हे प्रभु! तुम (आत्मिक जीवन की विलुप्त हो चुकी (रास-पूँजी) को वापिस दिलाने वाले हो, तुम (विकारों की) कैद से छुड़ाने वाले हो, तेरा कोई खास सरूप बयां नहीं किया जा सकता, तुम (जीवों को दुःख में धीरज देने वाले हो। हे प्रभु! मैं कोई अच्छा करम कोई अच्छा धरम करना नहीं जनता, मैं लोभ में फँसा रहता हूँ, मैं माया के मोह में ग्रस्त रहता हूँ। परन्तु हे प्रभु! मेरा नाम “गोबिंद का भगत” पड़ चुका है। सो, अब तुम अपने नाम की लाज रखो।१। हे प्रभु जी! तुम उन लोगो को मान देते हो, जिनका कोई मान नहीं करता। में तेरी ताकत से सदके जाता हूँ। हे भाई! मेरा गोबिंद नाकाम और नकारे गए लोगो को भी आदर के योग्य बना देता है।रहाउ।

May 31, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi  and Hindi with Meaning in Punjabi, Hindi and English

Gurbani Meditation Playlist