ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥
ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ।।ਜਿਹਵਾ ਸੁਆਦ ਲੋਭ ਮਦਿ ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ ਹਉਮੈ ਬੰਧਨ ਕੇ ਭਾਰਾ ॥੨॥

सोरठि महला ५ ॥ माइआ मोह मगनु अंधिआरै देवनहारु न जानै ॥ जीउ पिंडु साजि जिनि रचिआ बलु अपुनो करि मानै ॥१॥ मन मूड़े देखि रहिओ प्रभ सुआमी ॥ जो किछु करहि सोई सोई जाणै रहै न कछूऐ छानी ॥ रहाउ ॥ जिहवा सुआद लोभ मदि मातो उपजे अनिक बिकारा ॥ बहुतु जोनि भरमत दुखु पाइआ हउमै बंधन के भारा ॥२॥

Sorat’h, Fifth Mehl: Infatuated with the darkness of emotional attachment to Maya, he does not know the Lord, the Great Giver. The Lord created his body and fashioned his soul, but he claims that his power is his own. ||1|| O foolish mind, God, your Lord and Master is watching over you. Whatever you do, He knows; nothing can remain concealed from Him. ||Pause|| You are intoxicated with the tastes of the tongue, with greed and pride; countless sins spring from these. You wandered in pain through countless incarnations, weighed down by the chains of egotism. ||2||

ਮਗਨੁ = ਮਸਤ। ਅੰਧਿਆਰੈ = ਹਨੇਰੇ ਵਿਚ। ਨ ਜਾਨੈ = ਡੂੰਘੀ ਸਾਂਝ ਨਹੀਂ ਪਾਂਦਾ। ਜੀਉ = ਜਿੰਦ। ਪਿੰਡੁ = ਸਰੀਰ। ਸਾਜਿ = ਬਣਾ ਕੇ। ਰਚਿਆ = ਪੈਦਾ ਕੀਤਾ। ਮਾਨੈ = ਮੰਨਦਾ ਹੈ ॥੧॥ ਮਨ = ਹੇ ਮਨ! ਮੂੜੇ = ਹੇ ਮੂਰਖ! ਕਰਹਿ = ਤੂੰ ਕਰਦਾ ਹੈਂ। ਕਛੂਐ = ਕੋਈ ਕਰਤੂਤ। ਛਾਨੀ = ਲੁਕੀ ॥ ਮਦਿ = ਨਸ਼ੇ ਵਿਚ। ਮਾਤੋ = ਮਸਤ। ਉਪਜੇ = ਪੈਦਾ ਹੋ ਗਏ। ਭਰਮਤ = ਭਟਕਦਿਆਂ। ਬੰਧਨ = ਜ਼ੰਜੀਰ ॥੨॥

ਮਨੁੱਖ ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਡੂੰਘੀ ਸਾਂਝ ਨਹੀਂ ਪਾਂਦਾ। ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ ਹੋਇਆ ਹੈ, (ਉਸ ਨੂੰ ਭੁਲਾ ਕੇ) ਆਪਣੀ ਤਾਕਤ ਨੂੰ ਹੀ ਵੱਡੀ ਸਮਝਦਾ ਹੈ ॥੧॥ਹੇ ਮੂਰਖ ਮਨ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ ਵੇਲੇ) ਵੇਖ ਰਿਹਾ ਹੈ। ਤੂੰ ਜੋ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ ॥ ਰਹਾਉ॥ ਹੇ ਭਾਈ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ। ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ ॥੨॥

मनुख माया के मोह के (आत्मिक) अन्धकार में मस्त रह के सभी दातें देने वाले प्रभु के साथ जीव गहरी साँझ नहीं बनाता। जिस परमात्मा ने शरीर जीवन बना करके जीव को पैदा किया हुआ है, (उस को भुला कर) अपनी ताकत को ही बड़ा समझता है। हे मुर्ख मन! मालिक प्रभु (तेरी सब हरकतें हर समय ) देख रहा है। तू जो कुछ करता है मालिक प्रभु वोही वोही जान लेता है, (उससे तेरी) कोई भी हरकत छुपी हुई नहीं रह सकती।रहाउ।

May 6, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi  and Hindi with Meaning in Punjabi, Hindi and English