ਧਨਾਸਰੀ ਮਹਲਾ ੩ ॥ ਸਦਾ ਧਨੁ ਅੰਤਰਿ ਨਾਮੁ ਸਮਾਲੇ ॥ ਜੀਅ ਜੰਤ ਜਿਨਹਿ ਪ੍ਰਤਿਪਾਲੇ ॥ ਮੁਕਤਿ ਪਦਾਰਥੁ ਤਿਨ ਕਉ ਪਾਏ ॥ ਹਰਿ ਕੈ ਨਾਮਿ ਰਤੇ ਲਿਵ ਲਾਏ ॥੧॥ ਗੁਰ ਸੇਵਾ ਤੇ ਹਰਿ ਨਾਮੁ ਧਨੁ ਪਾਵੈ ॥ ਅੰਤਰਿ ਪਰਗਾਸੁ ਹਰਿ ਨਾਮੁ ਧਿਆਵੈ ॥ ਰਹਾਉ ॥ ਇਹੁ ਹਰਿ ਰੰਗੁ ਗੂੜਾ ਧਨ ਪਿਰ ਹੋਇ ॥ ਸਾਂਤਿ ਸੀਗਾਰੁ ਰਾਵੇ ਪ੍ਰਭੁ ਸੋਇ ॥ ਹਉਮੈ ਵਿਚਿ ਪ੍ਰਭੁ ਕੋਇ ਨ ਪਾਏ ॥ ਮੂਲਹੁ ਭੁਲਾ ਜਨਮੁ ਗਵਾਏ ॥੨॥

धनासरी महला ३ ॥ सदा धनु अंतरि नामु समाले ॥ जीअ जंत जिनहि प्रतिपाले ॥ मुकति पदारथु तिन कउ पाए ॥ हरि कै नामि रते लिव लाए ॥१॥ गुर सेवा ते हरि नामु धनु पावै ॥ अंतरि परगासु हरि नामु धिआवै ॥ रहाउ ॥ इहु हरि रंगु गूड़ा धन पिर होइ ॥ सांति सीगारु रावे प्रभु सोइ ॥ हउमै विचि प्रभु कोइ न पाए ॥ मूलहु भुला जनमु गवाए ॥२॥

Dhanaasaree, Third Mehl: Gather in and cherish forever the wealth of the Lord’s Name, deep within; He cherishes and nurtures all beings and creatures. They alone obtain the treasure of Liberation, who are lovingly imbued with, and focused on the Lord’s Name. ||1|| Serving the Guru, one obtains the wealth of the Lord’s Name. He is illumined and enlightened within, and he meditates on the Lord’s Name. ||Pause|| This love for the Lord is like the love of the bride for her husband. God ravishes and enjoys the soul-bride who is adorned with peace and tranquility. No one finds God through egotism. Wandering away from the Primal Lord, the root of all, one wastes his life in vain. ||2||

ਸਦਾ ਧਨੁ = ਸਦਾ ਸਾਥ ਨਿਬਾਹੁਣ ਵਾਲਾ ਧਨ। ਅੰਤਰਿ = ਅੰਦਰ। ਸਮਾਲੇ = ਸਮਾਲਿ, ਸਾਂਭ ਕੇ ਰੱਖ। ਜਿਨਹਿ = ਜਿਸ ਨੇ ਹੀ {ਲਫ਼ਜ਼ ‘ਜਿਨਿ’ ਦੀ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ}। ਮੁਕਤਿ ਪਦਾਰਥੁ = ਵਿਕਾਰਾਂ ਤੋਂ ਖ਼ਲਾਸੀ ਦੇਣ ਵਾਲੀ ਕੀਮਤੀ ਚੀਜ਼। ਪਾਏ = ਪ੍ਰਾਪਤ ਹੁੰਦੀ ਹੈ। ਲਾਏ = ਲਾਇ, ਲਾ ਕੇ ॥੧॥ ਤੇ = ਤੋਂ। ਪ੍ਰਗਾਸੁ = ਚਾਨਣ, ਸੂਝ ॥ ਹਰਿ ਪਿਰ ਰੰਗੁ = ਪ੍ਰਭੂ-ਪਤੀ ਦਾ ਪ੍ਰੇਮ-ਰੰਗ। ਧਨ = (ਉਸ ਜੀਵ-) ਇਸਤ੍ਰੀ (ਨੂੰ)। ਸੀਗਾਰੁ = ਗਹਣਾ। ਮੂਲਹੁ = ਮੂਲ ਤੋਂ, ਆਪਣੇ ਜਿੰਦ-ਦਾਤੇ ਤੋਂ। ਰਾਵੇ = ਮਾਣਦੀ ਹੈ, ਹਿਰਦੇ ਵਿਚ ਹਰ ਵੇਲੇ ਵਸਾਂਦੀ ਹੈ।

ਹੇ ਭਾਈ! ਨਾਮ ਧਨ ਨੂੰ ਆਪਣੇ ਅੰਦਰ ਸਾਂਭ ਕੇ ਰੱਖ। ਉਸ ਪਰਮਾਤਮਾ ਦਾ ਨਾਮ (ਐਸਾ) ਧਨ (ਹੈ ਜੋ) ਸਦਾ ਸਾਥ ਨਿਬਾਹੁੰਦਾ ਹੈ, ਜਿਸ ਪਰਮਾਤਮਾ ਨੇ ਸਾਰੇ ਜੀਵਾਂ ਦੀ ਪਾਲਣਾ (ਕਰਨ ਦੀ ਜ਼ਿੰਮੇਵਾਰੀ) ਲਈ ਹੋਈ ਹੈ। ਹੇ ਭਾਈ! ਵਿਕਾਰਾਂ ਤੋਂ ਖ਼ਲਾਸੀ ਕਰਾਣ ਵਾਲਾ ਨਾਮ-ਧਨ ਉਹਨਾਂ ਮਨੁੱਖਾਂ ਨੂੰ ਮਿਲਦਾ ਹੈ, ਜੇਹੜੇ ਸੁਰਤ ਜੋੜ ਕੇ ਪਰਮਾਤਮਾ ਦੇ ਨਾਮ (-ਰੰਗ) ਵਿਚ ਰੰਗੇ ਰਹਿੰਦੇ ਹਨ ॥੧॥ ਹੇ ਭਾਈ! ਗੁਰੂ ਦੀ (ਦੱਸੀ) ਸੇਵਾ ਕਰਨ ਨਾਲ (ਮਨੁੱਖ) ਪਰਮਾਤਮਾ ਦਾ ਨਾਮ-ਧਨ ਹਾਸਲ ਕਰ ਲੈਂਦਾ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦੇ ਅੰਦਰ (ਆਤਮਕ ਜੀਵਨ ਦੀ) ਸੂਝ ਪੈਦਾ ਹੋ ਜਾਂਦੀ ਹੈ ॥ ਰਹਾਉ॥ ਹੇ ਭਾਈ! ਪ੍ਰਭੂ-ਪਤੀ (ਦੇ ਪ੍ਰੇਮ) ਦਾ ਇਹ ਗੂੜ੍ਹਾ ਰੰਗ ਉਸ ਜੀਵ-ਇਸਤ੍ਰੀ ਨੂੰ ਚੜ੍ਹਦਾ ਹੈ, ਜੇਹੜੀ (ਆਤਮਕ) ਸ਼ਾਂਤੀ ਨੂੰ (ਆਪਣੇ ਜੀਵਨ ਦਾ) ਗਹਣਾ ਬਣਾਂਦੀ ਹੈ, ਉਹ ਜੀਵ-ਇਸਤ੍ਰੀ ਉਸ ਪ੍ਰਭੂ ਨੂੰ ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦੀ ਹੈ। ਪਰ ਅਹੰਕਾਰ ਵਿਚ (ਰਹਿ ਕੇ) ਕੋਈ ਭੀ ਜੀਵ ਪਰਮਾਤਮਾ ਨੂੰ ਮਿਲ ਨਹੀਂ ਸਕਦਾ। ਆਪਣੇ ਜਿੰਦ-ਦਾਤੇ ਤੋਂ ਭੁੱਲਾ ਹੋਇਆ ਮਨੁੱਖ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਜਾਂਦਾ ਹੈ ॥੨॥

हे भाई! नाम धन को अपने अंदर संभाल कर रख। उस परमात्मा का नाम (ऐसा) धन (है जो) सदा साथ निभाता है, जिस परमात्मा ने सारे जीवों की पलना (करने की जिम्मेदारी ली हुई है। हे भाई! विकारों से खलासी करने वाला नाम धन उन मनुखों को मिलता है, जो सुरत जोड़ के परमात्मा के नाम (-रंग) में रंगे रहते हैं॥१॥ हे भाई! गुरु की (बताई) सेवा करने से (मनुख) परमात्मा का नाम-धन हासिल कर लेता है। जो मनुख परमात्मा का नाम सुमिरन करता है, उस के अंदर (आत्मिक जीवन की)समझ पैदा हो जाती है॥रहाउ॥ हे भाई! प्रभु-पति (के प्रेम) का यह गहरा रंग उस जिव स्त्री को चदता है, जो (आत्मिक) शांति को (अपने जीवन का) आभूषण बनाती है, वह जिव इस्त्री उस प्रभु को हर समय हृदय में बसाये रखती है। परन्तु अहंकार में (रह के) कोई भी जीव परमात्मा को नहीं मिल सकता। अपने जीवन दाते को भुला हुआ मनुख अपना मनुखा जन्म व्यर्थ गवा लेता है॥२॥

June 21, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi  and Hindi with Meaning in Punjabi, Hindi and English

Gurbani Meditation Playlist