ਜੈਤਸਰੀ ਮਹਲਾ ੪ ॥
ਜਿਨ ਹਰਿ ਹਿਰਦੈ ਨਾਮੁ ਨ ਬਸਿਓ ਤਿਨ ਮਾਤ ਕੀਜੈ ਹਰਿ ਬਾਂਝਾ ॥ ਤਿਨ ਸੁੰਞੀ ਦੇਹ ਫਿਰਹਿ ਬਿਨੁ ਨਾਵੈ ਓਇ ਖਪਿ ਖਪਿ ਮੁਏ ਕਰਾਂਝਾ ॥੧॥ ਮੇਰੇ ਮਨ ਜਪਿ ਰਾਮ ਨਾਮੁ ਹਰਿ ਮਾਝਾ ॥ ਹਰਿ ਹਰਿ ਕ੍ਰਿਪਾਲਿ ਕ੍ਰਿਪਾ ਪ੍ਰਭਿ ਧਾਰੀ ਗੁਰਿ ਗਿਆਨੁ ਦੀਓ ਮਨੁ ਸਮਝਾ ॥ ਰਹਾਉ ॥ ਹਰਿ ਕੀਰਤਿ ਕਲਜੁਗਿ ਪਦੁ ਊਤਮੁ ਹਰਿ ਪਾਈਐ ਸਤਿਗੁਰ ਮਾਝਾ ॥ ਹਉ ਬਲਿਹਾਰੀ ਸਤਿਗੁਰ ਅਪੁਨੇ ਜਿਨਿ ਗੁਪਤੁ ਨਾਮੁ ਪਰਗਾਝਾ ॥੨॥
जैतसरी महला ४ ॥
जिन हरि हिरदै नामु न बसिओ तिन मात कीजै हरि बांझा ॥ तिन सुंञी देह फिरहि बिनु नावै ओइ खपि खपि मुए करांझा ॥१॥ मेरे मन जपि राम नामु हरि माझा ॥ हरि हरि क्रिपालि क्रिपा प्रभि धारी गुरि गिआनु दीओ मनु समझा ॥ रहाउ ॥ हरि कीरति कलजुगि पदु ऊतमु हरि पाईऐ सतिगुर माझा ॥ हउ बलिहारी सतिगुर अपुने जिनि गुपतु नामु परगाझा ॥२॥
Jaitsree, Fourth Mehl:
The Lord’s Name does not abide within their hearts – their mothers should have been sterile. These bodies wander around, forlorn and abandoned, without the Name; their lives waste away, and they die, crying out in pain. ||1|| O my mind, chant the Name of the Lord, the Lord within you. The Merciful Lord God, Har, Har, has showered me with His Mercy; the Guru has imparted spiritual wisdom to me, and my mind has been instructed. ||Pause|| In this Dark Age of Kali Yuga, the Kirtan of the Lord’s Praise brings the most noble and exalted status; the Lord is found through the True Guru. I am a sacrifice to my True Guru, who has revealed the Lord’s hidden Name to me. ||2||
ਜਿਨ ਹਿਰਦੇ = ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ। ਤਿਨ ਮਾਤ = ਉਹਨਾਂ ਦੀ ਮਾਂ। ਬਾਂਝਾ = ਸੰਢ, ਜਿਸ ਦੇ ਘਰ ਸੰਤਾਨ ਪੈਦਾ ਨਾਹ ਹੋ ਸਕੇ। ਸੁੰਞੀ = ਸੱਖਣੀ। ਦੇਹ = ਕਾਂਇਆਂ, ਸਰੀਰ। ਓਇ = ਉਹ {ਲਫ਼ਜ਼ ‘ਓਹ’ ਤੋਂ ਬਹੁ-ਵਚਨ}। ਮੁਏ = ਆਤਮਕ ਮੌਤ ਮਰ ਗਏ। ਕਰਾਂਝਾ = ਕ੍ਰੁਝ ਕ੍ਰੁਝ ਕੇ ॥੧॥ ਮਾਝਾ = ਅੰਦਰ, ਜੋ ਅੰਦਰ ਹੀ ਵੱਸ ਰਿਹਾ ਹੈ। ਕ੍ਰਿਪਾਲਿ = ਕ੍ਰਿਪਾਲ ਨੇ। ਪ੍ਰਭਿ = ਪ੍ਰਭੂ ਨੇ। ਗੁਰਿ = ਗੁਰੂ ਨੇ ॥ ਕੀਰਤਿ = ਸਿਫ਼ਤ-ਸਾਲਾਹ। ਕਲਜੁਗਿ = ਜਗਤ ਵਿਚ। ਪਦੁ = ਆਤਮਕ ਦਰਜਾ। ਪਾਈਐ = ਮਿਲਦਾ ਹੈ। ਮਾਝਾ = ਦੀ ਰਾਹੀਂ। ਹਉ = ਮੈਂ। ਜਿਨਿ = ਜਿਸ (ਗੁਰੂ) ਨੇ {ਲਫ਼ਜ਼ ‘ਜਿਨ’ ਅਤੇ ‘ਜਿਨਿ’ ਦਾ ਫ਼ਰਕ ਚੇਤੇ ਰੱਖੋ}। ਗੁਪਤੁ = ਅੰਦਰ ਲੁਕਿਆ ਹੋਇਆ ॥੨॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਨਹੀਂ ਵੱਸਦਾ, ਉਹਨਾਂ ਦੀ ਮਾਂ ਨੂੰ ਹਰੀ ਬਾਂਝ ਹੀ ਕਰ ਦਿਆ ਕਰੇ (ਤਾਂ ਚੰਗਾ ਹੈ, ਕਿਉਂਕਿ) ਉਹਨਾਂ ਦਾ ਸਰੀਰ ਹਰਿ-ਨਾਮ ਤੋਂ ਸੁੰਞਾ ਰਹਿੰਦਾ ਹੈ, ਉਹ ਨਾਮ ਤੋਂ ਵਾਂਜੇ ਹੀ ਤੁਰੇ ਫਿਰਦੇ ਹਨ, ਅਤੇ, ਉਹ ਕ੍ਰੁਝ ਕ੍ਰੁਝ ਕੇ ਖ਼ੁਆਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੧॥ ਹੇ ਮੇਰੇ ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਤੇਰੇ ਅੰਦਰ ਹੀ ਵੱਸ ਰਿਹਾ ਹੈ। ਹੇ ਭਾਈ! ਕ੍ਰਿਪਾਲ ਪ੍ਰਭੂ ਨੇ (ਜਿਸ ਮਨੁੱਖ ਉਤੇ) ਕਿਰਪਾ ਕੀਤੀ ਉਸ ਨੂੰ ਗੁਰੂ ਨੇ ਆਤਮਕ ਜੀਵਨ ਦੀ ਸੂਝ ਬਖ਼ਸ਼ੀ ਉਸ ਦਾ ਮਨ (ਨਾਮ ਜਪਣ ਦੀ ਕਦਰ) ਸਮਝ ਗਿਆ ॥ ਰਹਾਉ॥ ਹੇ ਭਾਈ! ਜਗਤ ਵਿਚ ਪਰਮਾਤਮਾ ਦੀ ਸਿਫ਼ਤ-ਸਾਲਾਹ ਹੀ ਸਭ ਤੋਂ ਉੱਚਾ ਦਰਜਾ ਹੈ, (ਪਰ) ਪਰਮਾਤਮਾ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ ਮੇਰੇ ਅੰਦਰ ਹੀ ਗੁੱਝੇ ਵੱਸਦੇ ਪਰਮਾਤਮਾ ਦਾ ਨਾਮ ਪਰਗਟ ਕਰ ਦਿੱਤਾ ॥੨॥
हे भाई! जिन मनुखों के हृदये में परमात्मा का नाम नहीं बस्ता, उनकी माँ को हरी बाँझ ही कर दिया कर (तो अच्छा है, क्योंकि) उनका सरीर हरी नाम से सूना रहता है, वह नाम के बिना ही रह रहे हैं, और कुछ कुछ खुआर हो हो कर आत्मिक मौत बुलाते रहते हैं॥१॥ हे मेरे मन! उस परमात्मा का नाम जपा कर, जो तेरे अंदर ही बस रहा है। हे भाई! कृपाल प्रभु ने (जिस मनुख ऊपर) कृपा की उस को गुरु ने आत्मिक जीवन की समझ दी उस का मन (नाम जपने की कदर) समझ गया॥रहाउ॥ हे भाई! जगत में परमात्मा की सिफत-सलाह ही सब से उच्चा दर्जा है, (पर) परमात्मा गुरु के द्वारा (ही) मिलता है। हे भाई! मैं अपने गुरु से कुर्बान जाता हूँ जिस ने मेरे अंदर ही छिपे बैठे परमात्मा के नाम प्रकट कर दिया॥२॥
June 3, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English