ਰਾਮਕਲੀ ਮਹਲਾ ੩ ਅਨੰਦੁ ੴ ਸਤਿਗੁਰ ਪ੍ਰਸਾਦਿ ॥ ਏਹੁ ਸੋਹਿਲਾ ਸਬਦੁ ਸੁਹਾਵਾ ॥ ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥ ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥ ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥ ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥ ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥ ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥ ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥ ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥ ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥ ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥ ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥ ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥ ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥ ਕਹੈ ਨਾਨਕੁ ਗੁਰ ਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥ ਜੀਅਹੁ ਮੈਲੇ ਬਾਹਰਹੁ ਨਿਰਮਲ ॥ ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥ ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥ ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥ ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥ ਜੀਅਹੁ ਨਿਰਮਲ ਬਾਹਰਹੁ ਨਿਰਮਲ ॥ ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥ ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥ ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥ ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥

रामकली महला ३ अनंदु ੴ सतिगुर प्रसादि ॥ एहु सोहिला सबदु सुहावा ॥ सबदो सुहावा सदा सोहिला सतिगुरू सुणाइआ ॥ एहु तिन कै मंनि वसिआ जिन धुरहु लिखिआ आइआ ॥ इकि फिरहि घनेरे करहि गला गली किनै न पाइआ ॥ कहै नानकु सबदु सोहिला सतिगुरू सुणाइआ ॥१६॥ पवितु होए से जना जिनी हरि धिआइआ ॥ हरि धिआइआ पवितु होए गुरमुखि जिनी धिआइआ ॥ पवितु माता पिता कुट्मब सहित सिउ पवितु संगति सबाईआ ॥ कहदे पवितु सुणदे पवितु से पवितु जिनी मंनि वसाइआ ॥ कहै नानकु से पवितु जिनी गुरमुखि हरि हरि धिआइआ ॥१७॥ करमी सहजु न ऊपजै विणु सहजै सहसा न जाइ ॥ नह जाइ सहसा कितै संजमि रहे करम कमाए ॥ सहसै जीउ मलीणु है कितु संजमि धोता जाए ॥ मंनु धोवहु सबदि लागहु हरि सिउ रहहु चितु लाइ ॥ कहै नानकु गुर परसादी सहजु उपजै इहु सहसा इव जाइ ॥१८॥ जीअहु मैले बाहरहु निरमल ॥ बाहरहु निरमल जीअहु त मैले तिनी जनमु जूऐ हारिआ ॥ एह तिसना वडा रोगु लगा मरणु मनहु विसारिआ ॥ वेदा महि नामु उतमु सो सुणहि नाही फिरहि जिउ बेतालिआ ॥ कहै नानकु जिन सचु तजिआ कूड़े लागे तिनी जनमु जूऐ हारिआ ॥१९॥ जीअहु निरमल बाहरहु निरमल ॥ बाहरहु त निरमल जीअहु निरमल सतिगुर ते करणी कमाणी ॥ कूड़ की सोइ पहुचै नाही मनसा सचि समाणी ॥ जनमु रतनु जिनी खटिआ भले से वणजारे ॥ कहै नानकु जिन मंनु निरमलु सदा रहहि गुर नाले ॥२०॥

Raamkalee, Third Mehl, Anand ~ The Song Of Bliss: One Universal Creator God. By The Grace Of The True Guru: This song of praise is the Shabad, the most beautiful Word of God. This beauteous Shabad is the everlasting song of praise, spoken by the True Guru. This is enshrined in the minds of those who are so pre-destined by the Lord. Some wander around, babbling on and on, but none obtain Him by babbling. Says Nanak, the Shabad, this song of praise, has been spoken by the True Guru. ||16|| Those humble beings who meditate on the Lord become pure. Meditating on the Lord, they become pure; as Gurmukh, they meditate on Him. They are pure, along with their mothers, fathers, family and friends; all their companions are pure as well. Pure are those who speak, and pure are those who listen; those who enshrine it within their minds are pure. Says Nanak, pure and holy are those who, as Gurmukh, meditate on the Lord, Har, Har. ||17|| By religious rituals, intuitive poise is not found; without intuitive poise, skepticism does not depart. Skepticism does not depart by contrived actions; everybody is tired of performing these rituals. The soul is polluted by skepticism; how can it be cleansed? Wash your mind by attaching it to the Shabad, and keep your consciousness focused on the Lord. Says Nanak, by Guru’s Grace, intuitive poise is produced, and this skepticism is dispelled. ||18|| Inwardly polluted, and outwardly pure. Those who are outwardly pure and yet polluted within, lose their lives in the gamble. They contract this terrible disease of desire, and in their minds, they forget about dying. In the Vedas, the ultimate objective is the Naam, the Name of the Lord; but they do not hear this, and they wander around like demons. Says Nanak, those who forsake Truth and cling to falsehood, lose their lives in the gamble. ||19|| Inwardly pure, and outwardly pure. Those who are outwardly pure and also pure within, through the Guru, perform good deeds. Not even an iota of falsehood touches them; their hopes are absorbed in the Truth. Those who earn the jewel of this human life, are the most excellent of merchants. Says Nanak, those whose minds are pure, abide with the Guru forever. ||20||

ਪਦਅਰਥ:- ਸੋਹਿਲਾ—ਖ਼ੁਸ਼ੀ ਦਾ ਗੀਤ, ਆਨੰਦ ਦੇਣ ਵਾਲਾ ਗੀਤ। ਸੁਹਾਵਾ—ਸੋਹਣਾ। ਏਹੁ—ਇਹ ਸੋਹਿਲਾ। ਮੰਨਿ—ਮਨ ਵਿਚ {ਅੱਖਰ ‘ਮ’ ਦੀ (ੰ) ਸਿਰਫ਼ ਇਕ ਮਾਤ੍ਰਾ ਵਧਾਣ ਵਾਸਤੇ ਹੈ, ਅਸਲ ਲਫ਼ਜ਼ ‘ਮਨ’ ਹੀ ਹੈ}। ਇਕਿ—ਕਈ ਜੀਵ। ਗਲੀ—ਨਿਰੀਆਂ ਗੱਲਾਂ ਕਰਨ ਨਾਲ। ਪਦਅਰਥ:- ਗੁਰਮੁਖਿ—ਗੁਰੂ ਦੀ ਸਰਨ ਪੈ ਕੇ। ਸਹਿਤ ਸਿਉ—ਸਮੇਤ। ਕੁਟੰਬ—ਪਰਵਾਰ। ਸਬਾਈਆ—ਸਾਰੀ ਹੀ। ਮੰਨਿ—ਮਨ ਵਿਚ।

ਅਰਥ:- ਰਾਗ ਰਾਮਕਲੀ ਮੇ ਗੁਰੂ ਅਮਰਦਾਸ ਜੀ ਕੀ ਬਾਣੀ, ਪ੍ਰਮਾਤਮਾ ਏਕ ਹੈ ਔਰ ਸਤਗੁਰੂ ਦੀ ਕਿਰਪਾ ਨਾਲ ਹੀ ਮਿਲਦਾ ਹੈ। (ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ, (ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ। ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ। ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ (ਜਿਨ੍ਹਾਂ ਦੇ ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ) ਗੱਲਾਂ ਕਰਦੇ ਹਨ। ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ। ਨਾਨਕ ਆਖਦਾ ਹੈ—ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ। 16।

ਅਰਥ:- (ਗੁਰ ਸ਼ਬਦ ਦਾ ਸਦਕਾ) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ (ਉਹਨਾਂ ਦੇ ਅੰਦਰ ਐਸਾ ਆਨੰਦ ਪੈਦਾ ਹੋਇਆ ਕਿ ਮਾਇਆ ਵਾਲੇ ਰਸਾਂ ਦੀ ਉਹਨਾਂ ਨੂੰ ਖਿੱਚ ਹੀ ਨਾਹ ਰਹੀ, ਤੇ) ਉਹ ਬੰਦੇ ਪਵਿਤ੍ਰ ਜੀਵਨ ਵਾਲੇ ਬਣ ਗਏ। ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰੀ ਦਾ ਨਾਮ ਸਿਮਰਿਆ ਉਹ ਸੁੱਧ ਆਚਰਨ ਵਾਲੇ ਹੋ ਗਏ! (ਉਹਨਾਂ ਦੀ ਲਾਗ ਨਾਲ) ਉਹਨਾਂ ਦੇ ਮਾਤਾ ਪਿਤਾ ਪਰਵਾਰ ਦੇ ਜੀਵ ਪਵਿਤ੍ਰ ਜੀਵਨ ਵਾਲੇ ਬਣੇ, ਜਿਨ੍ਹਾਂ ਜਿਨ੍ਹਾਂ ਨੇ ਉਹਨਾਂ ਦੀ ਸੰਗਤਿ ਕੀਤੀ ਉਹ ਸਾਰੇ ਪਵਿਤ੍ਰ ਹੋ ਗਏ। ਹਰੀ-ਨਾਮ (ਇਕ ਐਸਾ ਆਨੰਦ ਦਾ ਸੋਮਾ ਹੈ ਕਿ ਇਸ ਨੂੰ) ਜਪਣ ਵਾਲੇ ਭੀ ਪਵਿਤ੍ਰ ਤੇ ਸੁਣਨ ਵਾਲੇ ਭੀ ਪਵਿਤ੍ਰ ਹੋ ਜਾਂਦੇ ਹਨ, ਜੇਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ ਉਹ ਭੀ ਪਵਿਤ੍ਰ ਹੋ ਜਾਂਦੇ ਹਨ। ਨਾਨਕ ਆਖਦਾ ਹੈ—ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਸਿਮਰਿਆ ਹੈ ਉਹ ਸੁੱਧ ਆਚਰਨ ਵਾਲੇ ਹੋ ਗਏ ਹਨ। 17।

ਭਾਵ:- ਗੁਰੂ ਦੀ ਸਰਨ ਪੈ ਕੇ ਜਿਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ, ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਇਸ ਦੀ ਬਰਕਤਿ ਨਾਲ ਮਾਇਆ ਵਾਲੇ ਹੋਛੇ ਰਸ ਉਹਨਾਂ ਨੂੰ ਖਿੱਚ ਨਹੀਂ ਪਾ ਸਕਦੇ। ਉਹਨਾਂ ਦਾ ਜੀਵਨ ਉੱਚਾ ਹੋ ਜਾਂਦਾ ਹੈ, ਤੇ, ਉਹਨਾਂ ਦੀ ਲਾਗ ਨਾਲ ਹੋਰਨਾਂ ਦਾ ਆਚਰਨ ਭੀ ਪਵਿੱਤਰ ਹੋ ਜਾਂਦਾ ਹੈ। ਭਾਵ:- ਸਤਿਗੁਰੂ ਦੀ ਬਾਣੀ ਹੀ ਆਤਮਕ ਆਨੰਦ ਪ੍ਰਾਪਤ ਕਰਨ ਦਾ ਵਸੀਲਾ ਹੈ। ਪਰ ਗੁਰਬਾਣੀ ਉਹਨਾਂ ਦੇ ਹੀ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਭਾਗਾਂ ਵਿਚ ਧੁਰੋਂ ਇਹ ਲੇਖ ਲਿਖਿਆ ਹੁੰਦਾ ਹੈ।

अर्थ :- राग रामकली में गुरु अमरदास जी की बाणी, परमात्मा एक है और सतगुरु की कृपा द्वारा ही मिलता है। (सतिगुरु का) यह सुंदर शब्द (आत्मिक) आनंद देने वाला गीत है, (यकीन जानो कि) सतिगुरु ने जो सुंदर शब्द सुणाया है वह सदा आत्मिक आनंद देने वाला है। पर यह गुर-शब्द उन के मन में बसता है जिन के माथे पर धुर से लिखा लेख उॅघड़ता है। बहुत सारे अनेकों ऐसे मनुख घूमते हैं (जिन के मन में गुर-शब्द तो नहीं बसा, पर ज्ञान की) बातें करते हैं। केवल बातों के साथ आत्मिक आनंद किसी को नहीं मिला। गुरु नानक कहते हैं-सतिगुरु का सुणाया हुआ शब्द ही आत्मिक आनंद-दाता है।16। (गुर शब्द का सदका) जिन बंदों ने परमात्मा का नाम सुमिरा (उन के अंदर ऐसा आनंद पैदा हुआ कि माया वाले रसों की उनको खिंच ही ना रही, और) वह मनुख पवित्र जीवन वाले बन गए। गुरु की शरण में आकर जिन्हों ने जिस जिस ने हरि का नाम सुमिरा वह शुद्ध आचरन वाले हो गए ! (उन की लाग के साथ) उन के माता पिता परिवार के जीव पवित्र जीवन वाले बने, जिन्हों ने जिस जिस ने उन की संगत की वह सारे पवित्र हो गए। हरि-नाम (एक ऐसा आनंद का सोमा है कि इस को) जपने वाले भी पवित्र और सुनने वाले भी पवित्र हो जाते हैं, जो इस को मन में बसाते हैं वह भी पवित्र हो जाते हैं। गुरु नानक कहते हैं-जिन बंदों ने गुरु की शरण में आकर हरि-नाम सुमिरा है वह शुद्ध आचरन वाले हो गए हैं।17।

June 30, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi  and Hindi with Meaning in Punjabi, Hindi and English

Gurbani Meditation Playlist