May 22, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English

ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥

रागु सूही महला ३ घरु १०
ੴ सतिगुर प्रसादि ॥ दुनीआ न सालाहि जो मरि वंञसी ॥ लोका न सालाहि जो मरि खाकु थीई ॥१॥ वाहु मेरे साहिबा वाहु ॥ गुरमुखि सदा सलाहीऐ सचा वेपरवाहु ॥१॥ रहाउ ॥ दुनीआ केरी दोसती मनमुख दझि मरंनि ॥ जम पुरि बधे मारीअहि वेला न लाहंनि ॥२॥


One Universal Creator God. By The Grace Of The True Guru: Do not praise the world; it shall simply pass away. Do not praise other people; they shall die and turn to dust. ||1|| Waaho! Waaho! Hail, hail to my Lord and Master. As Gurmukh, forever praise the One who is forever True, Independent and Carefree. ||1||Pause|| Making worldly friendships, the self-willed manmukhs burn and die. In the City of Death, they are bound and gagged and beaten; this opportunity shall never come again. ||2||


ਮਰਿ ਵੰਞਸੀ = ਮਰ ਜਾਇਗੀ। ਮਰਿ = ਮਰ ਕੇ। ਖਾਕੁ = ਮਿੱਟੀ। ਥੀਈ = ਹੋ ਜਾਇਗੀ ॥੧॥ ਵਾਹੁ = ਧੰਨ, ਸਲਾਹੁਣ-ਯੋਗ। ਸਾਹਿਬਾ = ਹੇ ਮਾਲਕ! ਗੁਰਮੁਖਿ = ਗੁਰੂ ਦੀ ਸਰਨ ਪੈ ਕੇ। ਸਲਾਹੀਐ = ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ। ਸਚਾ = ਸਦਾ ਕਾਇਮ ਰਹਿਣ ਵਾਲਾ। ਵੇਪਰਵਾਹੁ = ਬੇ-ਮੁਥਾਜ ॥੧॥ ਕੇਰੀ = ਦੀ। ਮਨਮੁਖ = ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਦਝਿ = ਸੜ ਕੇ। ਮਰੰਨਿ = ਮਰਦੇ ਹਨ। ਜਮ ਪੁਰਿ = ਜਮ ਦੀ ਪੁਰੀ ਵਿਚ। ਮਾਰੀਅਹਿ = ਮਾਰੇ ਜਾਂਦੇ ਹਨ, ਮਾਰ ਖਾਂਦੇ ਹਨ। ਵੇਲਾ = ਮਨੁੱਖਾ ਜਨਮ ਦਾ ਮੌਕਾ। ਨ ਲਾਹੰਨਿ = ਨਹੀਂ ਪ੍ਰਾਪਤ ਕਰ ਸਕਦੇ ॥੨॥
ਰਾਗ ਸੂਹੀ, ਘਰ ੧੦ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ ॥੧॥ ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ ॥੧॥ ਰਹਾਉ॥ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਨੀਆ ਦੀ ਮਿਤ੍ਰਤਾ ਵਿਚ ਹੀ ਸੜ ਮਰਦੇ ਹਨ (ਆਤਮਕ ਜੀਵਨ ਸਾੜ ਕੇ ਸੁਆਹ ਕਰ ਲੈਂਦੇ ਹਨ। ਅੰਤ) ਜਮਰਾਜ ਦੇ ਦਰ ਤੇ ਚੋਟਾਂ ਖਾਂਦੇ ਹਨ। ਤਦੋਂ ਉਹਨਾਂ ਨੂੰ (ਹੱਥੋਂ ਖੁੰਝਿਆ ਹੋਇਆ ਮਨੁੱਖਾ ਜਨਮ ਦਾ) ਸਮਾ ਨਹੀਂ ਮਿਲਦਾ ॥੨॥


राग सूही, घर १० में गुरु अमर दास जी की बाणी। अकाल पुरख एक है और सतगुरु की कृपा द्वारा मिलता है। दुनिया की खुशामद न करता फिर, दुनिया तो नाश हो जाएगी। लोगों को भी न सलाहता फिर, खलकत भी मर मिट जाएगी॥१॥ हे मेरे मालिक! तूं धन्य है! तू ही सलाहने योग्य है। गुरु की सरन आ कर सदा उस परमात्मा की सिफत सलाह करनी चाहिए जो सदा कायम रहने वाला है, और जिस को कोई मोहताजी नहीं है॥१॥रहाउ॥ अपने मन के पीछे चलने वाले मनुख दुनिया की मित्रता में जल मरते हैं, ( आत्मिक जीवन जला कर खाक कर लेते हैं। अंत) यमराज के दर की चोटें खातें हैं। तब उनको (हाथों से जा चूका मनुख जन्म का) समय नहीं मिलता॥२॥

May 22, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi  and Hindi with Meaning in Punjabi, Hindi and English

JAP MAN SAT NAM – Mantra Meditation Music

Source: Meditative Mind

Gurbani Meditation Playlist

 

May 20, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English

ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥
ਕਿਸੁ ਹਉ ਜਾਚੀ ਕਿਸ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵ ਖੰਡਨੁ ਸਭਿ ਸੁਖ ਨਵ ਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੂਖ ਗਵਾਈ ॥ ਐਸਾ ਧਨੁ ਦੀਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਈ ॥ ਅਨਦੁ ਭਇਆ ਸੁਖ ਸਹਜਿ ਸਮਾਣੇ ਸਤਿਗੁਰਿ ਮੇਲਿ ਮਿਲਾਈ ॥੨॥
सोरठि महला ५ घरु १ तितुके ੴ सतिगुर प्रसादि ॥
किसु हउ जाची किस आराधी जा सभु को कीता होसी ॥ जो जो दीसै वडा वडेरा सो सो खाकू रलसी ॥ निरभउ निरंकारु भव खंडनु सभि सुख नव निधि देसी ॥१॥ हरि जीउ तेरी दाती राजा ॥ माणसु बपुड़ा किआ सालाही किआ तिस का मुहताजा ॥ रहाउ ॥ जिनि हरि धिआइआ सभु किछु तिस का तिस की भूख गवाई ॥ ऐसा धनु दीआ सुखदातै निखुटि न कब ही जाई ॥ अनदु भइआ सुख सहजि समाणे सतिगुरि मेलि मिलाई ॥२॥
Sorat’h, Fifth Mehl, First House, Ti-Tukas: One Universal Creator God. By The Grace Of The True Guru:
Who should I ask? Who should I worship? All were created by Him. Whoever appears to be the greatest of the great, shall ultimately be mixed with the dust. The Fearless, Formless Lord, the Destroyer of Fear bestows all comforts, and the nine treasures. ||1|| O Dear Lord, Your gifts alone satisfy me. Why should I praise the poor helpless man? Why should I feel subservient to him? ||Pause|| All things come to one who meditates on the Lord; the Lord satisfies his hunger. The Lord, the Giver of peace, bestows such wealth, that it can never be exhausted. I am in ecstasy, absorbed in celestial peace; the True Guru has united me in His Union. ||2||
ਹਉ ਜਾਚੀ = ਹਉ ਜਾਚੀਂ, ਮੈਂ ਮੰਗਾਂ। ਆਰਾਧੀ = ਆਰਾਧੀਂ, ਮੈਂ ਆਰਾਧਨਾ ਕਰਾਂ। ਸਭੁ ਕੋ = ਹਰੇਕ ਜੀਵ। ਕੀਤਾ = (ਪਰਮਾਤਮਾ ਦਾ) ਬਣਾਇਆ ਹੋਇਆ। ਹੋਸੀ = ਹੋਵੇਗਾ, ਹੈ। ਖਾਕੂ = ਖ਼ਾਕ ਵਿਚ। ਭਵ ਖੰਡਨੁ = ਜਨਮ (ਮਰਨ) ਨਾਸ ਕਰਨ ਵਾਲਾ। ਸਭਿ = ਸਾਰੇ। ਨਵ ਨਿਧਿ = ਜਗਤ ਦੇ ਨੌ ਹੀ ਖ਼ਜ਼ਾਨੇ। ਦੇਸੀ = ਦੇਵੇਗਾ, ਦੇਂਦਾ ਹੈ।੧। ਹਰਿ = ਹੇ ਹਰੀ! ਦਾਤੀ = ਦਾਤੀਂ, ਦਾਤਾਂ ਨਾਲ। ਰਾਜਾ = ਰਾਜਾਂ, ਮੈਂ ਰੱਜਦਾ ਹਾਂ। ਬਪੁੜਾ = ਵਿਚਾਰਾ। ਸਾਲਾਹੀ = ਸਲਾਹੀਂ, ਮੈਂ ਸਾਲਾਹਾਂ। ਤਿਸ ਕਾ = {ਲਫ਼ਜ਼ ‘ਤਿਸੁ’ ਦਾ ੁ ਸੰਬੰਧਕ ‘ਕਾ’ ਦੇ ਕਾਰਨ ਉੱਡ ਗਿਆ ਹੈ}।ਰਹਾਉ। ਜਿਨਿ = ਜਿਸ (ਮਨੁੱਖ) ਨੇ। ਸਭੁ ਕਿਛੁ = ਹਰੇਕ ਚੀਜ਼। ਸੁਖਦਾਤੈ = ਸੁਖ ਦੇਣ ਵਾਲੇ (ਪ੍ਰਭੂ) ਨੇ। ਸਹਜਿ = ਆਤਮਕ ਅਡੋਲਤਾ ਦੇ ਕਾਰਨ। ਸਤਿਗੁਰਿ = ਗੁਰੂ ਨੇ। ਮੇਲਿ = ਮਿਲਾਪ ਵਿਚ।੨।
ਤਿਤੁਕੇ = ਤਿ-ਤੁਕੇ, ਤਿੰਨ ਤਿੰਨ ਤੁਕਾਂ ਵਾਲੇ ਬੰਦ (ਇਸ ਸ਼ਬਦ ਦੇ ਹਰੇਕ ‘ਬੰਦ’ ਵਿਚ ਤਿੰਨ ਤਿੰਨ ਤੁਕਾਂ ਹਨ)
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਤਿਨ-ਤੁਕੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਹੇ ਭਾਈ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ? ਜੇਹੜਾ ਭੀ ਕੋਈ ਵੱਡਾ ਜਾਂ ਧਨਾਢ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧। ਹੇ ਪ੍ਰਭੂ ਜੀ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ?।ਰਹਾਉ। ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅੰਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਰਨਾਂ ਵਿਚ (ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਡੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ।੨।
राग सोरठि, घर १ में गुरु अर्जनदेव जी की तीन-तुकी बाणी। अकाल पुरख एक है और सतगुरु की कृपा द्वारा मिलता है। हे भाई! जब जिव परमात्मा का ही पैदा किया हुआ है, तो (उस करतार को छोड़ के) मैं और किस से कुछ माँगू? मैं और किस की आस रखता फिरूँ? जो भी कोई बड़ा या धनि मनुख दीखता है, हरेक ने (मर कर) मिटटी में मिल जाना है (एक परमात्मा ही सदा कायम रहने वाला दाता है) हे भाई! सारे सुख और जगत के सरे नौ खजाने वह निरंकार ही देने वाला है जिस को किसी का कोई डर नहीं, और, जो सब जीवों का जनम मरण नास करने वाला है।१। हे प्रभु जी! मैं तुम्हारी (दी हुई) दातों से रिजक पा सकता हूँ, मैं किसी बेचारे मनुख की बढाई क्यों करता फिरूँ? मुझे किसी मनुख की मोहताजी क्यों हो?।रहाउ। हे भाई! जिस मनुख ने परमात्मा की भक्ति शुरू कर दी, जगत की हरेक चीज ही उस की बन जाती है, परमात्मा उस के अंदर (माया की) भूख दूर कर देता है। सुखदाते प्रभु ने उस को ऐसा (नाम-)धन दे दिया है जो(उसके पास कभी भी नहीं ख़तम होता। गुरु ने उस परमात्मा के चरणों में (जब) मिला दिया, तो आत्मिक अडोलता के कारण उस के अन्दर आनंद और सारे सुख आ बसते है।२।

May 20, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi  and Hindi with Meaning in Punjabi, Hindi and English

Sat Nam Mantra | The Seed of Truth | Mantra Meditation Music

Source: Meditative Mind

Gurbani Meditation Playlist