by admin | May 3, 2016 | Daily Hukamnama - Sri Darbar Sahib Amritsar |
ਟੋਡੀ ਬਾਣੀ ਭਗਤਾਂ ਕੀ ੴ ਸਤਿਗੁਰ ਪ੍ਰਸਾਦਿ ॥ ਕੋਈ ਬੋਲੈਨਿਰਵਾ ਕੋਈ ਬੋਲੈ ਦੂਰਿ ॥ ਜਲ ਕੀ ਮਾਛੁਲੀ ਚਰੈ ਖਜੂਰਿ ॥੧॥ ਕਾਂਇ ਰੇ ਬਕਬਾਦੁ ਲਾਇਓ ॥ ਜਿਨਿ ਹਰਿ ਪਾਇਓਤਿਨਹਿ ਛਪਾਇਓ ॥੧॥ ਰਹਾਉ ॥ ਪੰਡਿਤੁ ਹੋਇ ਕੈ ਬੇਦੁਬਖਾਨੈ ॥ ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥
टोडी बाणी भगतां की ੴ सतिगुर प्रसादि ॥ कोईबोलै निरवा कोई बोलै दूरि ॥ जल की माछुली चरैखजूरि ॥१॥ कांइ रे बकबादु लाइओ ॥ जिनि हरिपाइओ तिनहि छपाइओ ॥१॥ रहाउ ॥ पंडितु होइ कैबेदु बखानै ॥ मूरखु नामदेउ रामहि जानै ॥२॥१॥
Todee, The Word Of The Devotees: One Universal Creator God. By The Grace Of The True Guru: Some say that He is near, and others say that He is far away. We might just as well say that the fish climbs out of the water, up the tree. ||1|| Why do you speak such nonsense? One who has found the Lord, keeps quiet about it. ||1||Pause|| Those who become Pandits, religious scholars, recite the Vedas, but foolish Naam Dayv knows only the Lord. ||2||1||
ਪਦਅਰਥ:- ਬੋਲੈ—ਆਖਦਾ ਹੈ। ਨਿਰਵਾ—ਨੇੜੇ। ਚਰੈ—ਚੜ੍ਹਦੀਹੈ, ਚੜ੍ਹਨ ਦਾ ਜਤਨ ਕਰਦੀ ਹੈ। ਖਜੂਰਿ—ਖਜੂਰ ਦੇ ਰੁੱਖਉੱਤੇ।1। ਰੇ—ਹੇ ਭਾਈ! ਕਾਂਇ—ਕਾਹਦੇ ਲਈ? ਬਕ ਬਾਦੁ—ਵਿਅਰਥ ਝਗੜਾ, ਬਹਿਸ। ਜਿਨਿ—ਜਿਸ (ਮਨੁੱਖ) ਨੇ। ਪਾਇਓ—ਪਾਇਆ ਹੈ, ਲੱਭਾ ਹੈ। ਤਿਨਹਿ—ਤਿਨਹੀ, ਉਸੇ ਨੇ ਹੀ।1।ਰਹਾਉ। ਪੰਡਿਤ—{learned, wise} ਵਿਦਵਾਨ। ਹੋਇ ਕੈ—ਬਣ ਕੇ। ਬਖਾਨੈ—{To dwell at large} ਵਿਸਥਾਰਨਾਲ ਵਿਚਾਰ ਕੇ ਸੁਣਾਉਂਦਾ ਹੈ। ਰਾਮਹਿ—ਰਾਮ ਨੂੰ ਹੀ।2।
ਅਰਥ:- ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ(ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇਹੈ); (ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇਚੜ੍ਹਦੇ ਹਨ)।1। ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥਬਹਿਸ ਕਰਦੇ ਹੋ? ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾਫਿਰਦਾ)।1। ਰਹਾਉ। ਵਿੱਦਿਆ ਹਾਸਲ ਕਰ ਕੇ (ਬ੍ਰਾਹਮਣਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰਨਾਲ ਚਰਚਾ ਕਰਦਾ ਫਿਰਦਾ ਹੈ, ਪਰ ਮੂਰਖ ਨਾਮਦੇਵ ਸਿਰਫ਼ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ)।2।1। ਸ਼ਬਦ ਦਾਭਾਵ:- ਵਿੱਦਿਆ ਦੇ ਬਲ ਨਾਲ ਪਰਮਾਤਮਾ ਦੀ ਹਸਤੀ ਬਾਰੇਬਹਿਸ ਕਰਨੀ ਵਿਅਰਥ ਉੱਦਮ ਹੈ; ਉਸ ਦੀ ਭਗਤੀ ਕਰਨਾ ਹੀਜ਼ਿੰਦਗੀ ਦਾ ਸਹੀ ਰਾਹ ਹੈ।1।
अर्थ :-कोई मनुख कहता है (परमात्मा हमारे ) करीब (बसता है), कोई कहता है (भगवान हमसे से कहीं) दूर (और जगह है); (पर केवल बहिस के साथ निर्णय कर लेना इस प्रकार ही असंभव है जैसे) पानी में रहने वाली मछली खजूर पर चड़ने का यतन करे (जिसके ऊपर मनुख भी बड़े कठिन हो के चड़ते हैं)।1। हे भाई ! (रब करीब है कि दूर इस बारे अपनी शिक्षा का विखावा करने के लिए) क्यों व्यर्थ बहिस करते हो ? जिस मनुख ने भगवान को खोज लिया है उस ने (अपने आप को) छुपाया है (भावार्थ, वह इन बहसों के द्वारा अपनी विद्या का ढंढोरा नहीं देता पीटता )।1।रहाउ। विद्या हासिल कर के (ब्राहमण आदि तो) वेद (आदि धर्म-पुस्तकों) की विसथार के साथ चर्चा करता घूमता है, पर मूर्ख नामदेव सिर्फ परमात्मा को ही पहचानता है (केवल भगवान के साथ ही उस के सुमिरन के द्वारा साँझ पाता है)।2।1।
शब्द का भावार्थ :-विद्या के बल के साथ परमात्मा की हस्ती के बारे बहिस करनी व्यर्थ उधम है; उस की भक्ति करना ही जिंदगी का सही मार्ग है।1।
May 3, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English
by admin | May 2, 2016 | Daily Hukamnama - Sri Darbar Sahib Amritsar |
ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥
धनासरी महला १ ॥ जीवा तेरै नाइ मनि आनंदु है जीउ ॥ साचो साचा नाउ गुण गोविंदु है जीउ ॥ गुर गिआनु अपारा सिरजणहारा जिनि सिरजी तिनि गोई ॥ परवाणा आइआ हुकमि पठाइआ फेरि न सकै कोई ॥ आपे करि वेखै सिरि सिरि लेखै आपे सुरति बुझाई ॥ नानक साहिबु अगम अगोचरु जीवा सची नाई ॥१॥
Dhanaasaree, First Mehl: I live by Your Name; my mind is in ecstasy, Lord. True is the Name of the True Lord. Glorious are the Praises of the Lord of the Universe. Infinite is the spiritual wisdom imparted by the Guru. The Creator Lord who created, shall also destroy. The call of death is sent out by the Lord’s Command; no one can challenge it. He Himself creates, and watches; His written command is above each and every head. He Himself imparts understanding and awareness. O Nanak, the Lord Master is inaccessible and unfathomable; I live by His True Name. ||1||
ਜੀਵਾ = ਜੀਵਾਂ, ਮੈਂ ਜੀਊ ਪੈਂਦਾ ਹਾਂ, ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ। ਤੇਰੈ ਨਾਇ = ਤੇਰੇ ਨਾਮ ਵਿਚ (ਜੁੜ ਕੇ)। ਮਨਿ = ਮਨ ਵਿਚ। ਜੀਉ = ਹੇ ਪ੍ਰਭੂ ਜੀ! ਸਾਚੋ ਸਾਚਾ = ਸਦਾ ਹੀ ਥਿਰ ਰਹਿਣ ਵਾਲਾ। ਗੁਰ ਗਿਆਨੁ = ਗੁਰੂ ਦਾ ਦਿੱਤਾ ਹੋਇਆ ਗਿਆਨ (ਦੱਸਦਾ ਹੈ ਕਿ)। ਜਿਨਿ = ਜਿਸ (ਪ੍ਰਭੂ) ਨੇ। ਸਿਰਜੀ = ਪੈਦਾ ਕੀਤੀ ਹੈ। ਤਿਨਿ = ਉਸੇ (ਪ੍ਰਭੂ) ਨੇ। ਗੋਈ = ਨਾਸ ਕੀਤੀ ਹੈ। ਪਰਵਾਣਾ = ਸੱਦਾ। ਹੁਕਮਿ = ਹੁਕਮ ਅਨੁਸਾਰ। ਪਠਾਇਆ = ਭੇਜਿਆ ਹੋਇਆ। ਫੇਰਿ ਨ ਸਕੈ = ਮੋੜ ਨਹੀਂ ਸਕਦਾ। ਕਰਿ = ਪੈਦਾ ਕਰ ਕੇ। ਵੇਖੈ = ਸੰਭਾਲ ਕਰਦਾ ਹੈ। ਸਿਰਿ ਸਿਰਿ = ਹਰੇਕ ਜੀਵ ਦੇ ਸਿਰ ਉਤੇ। ਲੇਖੈ = ਲੇਖ ਲਿਖਦਾ ਹੈ। ਬੁਝਾਈ = ਸਮਝਾਂਦਾ ਹੈ। ਅਗਮ = ਅਪਹੁੰਚ। ਅਗੋਚਰੁ = {ਅ-ਗੋ-ਚਰੁ। ਗੋ = ਇੰਦ੍ਰੇ।} ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਸਚੀ ਨਾਈ = ਸਦਾ-ਥਿਰ ਰਹਿਣ ਵਾਲੀ ਵਡਿਆਈ (ਕਰ ਕੇ)। ਨਾਈ = ਵਡਿਆਈ।੧।
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ। ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ। ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ। ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ। ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ। ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤਿ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਬਖ਼ਸ਼)।੧।
हे प्रभु जी! तेरे नाम में (जुड़ के) मेरे अंदर आत्मिक जीवन पैदा होता है, मेरे मन में ख़ुशी पैदा होती है। हे भाई! परमात्मा का नाम सदा-थिर रहने वाला है, प्रभु गुणों (का खज़ाना ) है और धरती के जीवों के दिल की जानने वाला है। गुरु का बक्शीश ज्ञान बताता है की सिरजनहार प्रभु बयंत है, जिसने यह सृष्टि पैदा की है, वो ही इस को नास करता है। जब उस के हुकम में भेजा हुआ (मौत का) पैगाम आता है तो कोई जीव (उस पैगाम को) मोड़ नहीं सकता। परमात्मा खुद ही (जीवों को) पैदा कर के आप ही संभाल करता है, खुद ही हरेक जीव के सिर ऊपर (उस के किये कर्मो अनुसार) लेख लिख देता है, खुद ही (जिव को सही जीवन-राह की) सूझ देता है। मालिक-प्रभु अपहुँच है, जीवों की ज्ञान-इन्द्रियों की उस तक पहुँच नहीं हो सकती। हे नानक! (उस के दर प् अरदास कर, और कह-हे प्रभु! ) तेरी सदा कायम रहने वाली सिफत-सलाह कर के मेरे अंदर आत्मिक जीवन पैदा होता है (मुझे अपनी सिफत-सलाह बक्श)।१।
May 2, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English
by admin | May 1, 2016 | Daily Hukamnama - Sri Darbar Sahib Amritsar |
ੴ ਸਤਿਗੁਰ ਪ੍ਰਸਾਦਿ ॥ ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥ ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥ ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥ ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥ ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥ ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥
ੴ सतिगुर प्रसादि ॥ रागु सूही छंत महला १ घरु ४ ॥ जिनि कीआ तिनि देखिआ जगु धंधड़ै लाइआ ॥ दानि तेरै घटि चानणा तनि चंदु दीपाइआ ॥ चंदो दीपाइआ दानि हरि कै दुखु अंधेरा उठि गइआ ॥ गुण जंञ लाड़े नालि सोहै परखि मोहणीऐ लइआ ॥ वीवाहु होआ सोभ सेती पंच सबदी आइआ ॥ जिनि कीआ तिनि देखिआ जगु धंधड़ै लाइआ ॥१॥
One Universal Creator God. By The Grace Of The True Guru: Raag Soohee, Chhant, First Mehl, Fourth House: The One who created the world, watches over it; He enjoins the people of the world to their tasks. Your gifts, O Lord, illuminate the heart, and the moon casts its light on the body. The moon glows, by the Lord’s gift, and the darkness of suffering is taken away. The marriage party of virtue looks beautiful with the Groom; He chooses His enticing bride with care. The wedding is performed with glorious splendor; He has arrived, accompanied by the vibrations of the Panch Shabad, the Five Primal Sounds. The One who created the world, watches over it; He enjoins the people of the world to their tasks. ||1||
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। ਰਾਗ ਸੂਹੀ, ਘਰ ੪ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ ‘ਛੰਤ’ (ਛੰਦ)।
ਜਿਨਿ = ਜਿਸ ਨੇ, (ਹੇ ਪ੍ਰਭੂ!) ਜਿਸ ਤੈਂ ਨੇ। ਕੀਆ = ਪੈਦਾ ਕੀਤਾ ਹੈ। ਤਿਨਿ = ਉਸ ਨੇ (ਹੇ ਪ੍ਰਭੂ!) ਉਸ ਤੈਂ ਨੇ ਹੀ। ਦੇਖਿਆ = ਸੰਭਾਲ ਕੀਤੀ ਹੋਈ ਹੈ। ਧੰਧੜੈ = ਮਾਇਆ ਦੀ ਦੌੜ-ਭੱਜ ਵਿਚ। ਦਾਨਿ ਤੇਰੈ = ਤੇਰੀ ਬਖ਼ਸ਼ਸ਼ ਨਾਲ। ਘਟਿ = ਜੀਵ ਦੇ ਹਿਰਦੇ ਵਿਚ। ਤਨਿ = ਸਰੀਰ ਵਿਚ। ਚੰਦੁ ਦੀਪਾਇਆ = ਚੰਦ ਚਮਕ ਰਿਹਾ ਹੈ, ਸੀਤਲਤਾ ਹੁਲਾਰੇ ਦੇ ਰਹੀ ਹੈ। ਦਾਨਿ ਹਰਿ ਕੈ = ਪਰਮਾਤਮਾ ਦੀ ਬਖ਼ਸ਼ਸ਼ ਨਾਲ। ਸੋਹੈ = ਸੋਭਦੀ ਹੈ। ਪਰਖਿ = ਪਰਖ ਕੇ। ਮੋਹਣੀ = ਮਨ ਨੂੰ ਮੋਹ ਲੈਣ ਵਾਲੀ, ਸੁੰਦਰ ਇਸਤ੍ਰੀ, ਉਹ ਜੀਵ-ਇਸਤ੍ਰੀ ਜਿਸ ਨੇ ਆਪਣਾ ਜੀਵਨ ਸੁੰਦਰ ਬਣਾ ਲਿਆ ਹੈ। ਮੋਹਣੀਐ = ਸੁੰਦਰ ਜੀਵ-ਇਸਤ੍ਰੀ ਨੇ। ਸੇਤੀ = ਨਾਲ। ਸੋਭ = ਸੋਭਾ। ਵੀਵਾਹੁ = ਜੀਵ-ਇਸਤ੍ਰੀ ਦਾ ਪ੍ਰਭੂ ਨਾਲ ਮਿਲਾਪ। ਪੰਚ ਸਬਦ = ਪੰਜ ਕਿਸਮਾਂ ਦੇ ਸਾਜਾਂ ਦੇ ਵੱਜਣ ਦੀਆਂ ਆਵਾਜ਼ਾਂ। ਪੰਚ ਸਬਦ ਧੁਨਿ = ਪੰਚ ਕਿਸਮਾਂ ਦੇ ਸਾਜਾਂ ਦੇ ਵੱਜਣ ਤੋਂ ਪੈਦਾ ਹੋਈ ਮਿਲਵੀਂ ਸੁਰ, ਇਕ-ਰਸ ਆਨੰਦ। ਪੰਚ ਸਬਦੀ = ਇਕ-ਰਸ ਆਨੰਦ ਦਾ ਦੇਣ ਵਾਲਾ ਪ੍ਰਭੂ। ਆਇਆ = ਹਿਰਦੇ ਵਿਚ ਪਰਗਟ ਹੋਇਆ।੧।
ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ। (ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ)। ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ। ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ। ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।੧।
जिस प्रभु ने यह जगत पैदा किया है उसी ने इस की संभल की हुई है, उसी ने इस को माया की भाग में लगा रखा है। (पर है प्रभु! तेरी बख्शीस से (किसी भाग्य वाले ) हिरदे में तेरी ज्योति को परकाश होता है, ( किसी भाग्य वाले) सरीर मैं चाँद चमकता है (तेरे नाम की शीतलता झूलती है) प्रभु की बख्शीस से जिस हिरदय मैं (प्रभु नाम की) शीतलता चमक मरती है उस हिरदय मे से (अज्ञानता का ) अँधेरा और दुःख कलेश दूर हो जाता है । जैसे बारात दुल्हे के साथ ही सुंदर लगती है, वेसे ही जीव इस्त्री के गुण तभी अच्छे लगते हैं जब वो प्रभु-पति हिरदय में बसा हो । जिस जीव इस्त्री ने अपने जीवन को प्रभु की सिफत सलाह से सुंदर बना लिया है, उस ने इस की कदर समझ की प्रभु को अपने हिरदय में बसा लिया है। उस का प्रभु पति से मिलाप हो जाता है, (लोक परलोक मैं ) उस को सोभा भी मिलती है, इक रस आत्मिक आनंद का डाटा प्रभु उस के हिरदय मैं प्रकट हो जाता है । जिस प्रभु ने यह जगत पैदा किया है वो ही इस की संभाल करता है, उस ने इस को माया की भागा मे लिया हुआ है।
May 1, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English
by admin | Apr 30, 2016 | Daily Hukamnama - Sri Darbar Sahib Amritsar |
ਗੋਂਡ ਮਹਲਾ ੪ ॥ ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥ ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥
गोंड महला ४ ॥ हरि सिमरत सदा होइ अनंदु सुखु अंतरि सांति सीतल मनु अपना ॥ जैसे सकति सूरु बहु जलता गुर ससि देखे लहि जाइ सभ तपना ॥१॥
Gond, Fourth Mehl: Remembering the Lord in meditation, you shall find bliss and peace forever deep within, and your mind will become tranquil and cool. It is like the harsh sun of Maya, with its burning heat; seeing the moon, the Guru, its heat totally vanishes. ||1||
ਸਿਮਰਤ = ਸਿਮਰਦਿਆਂ। ਅੰਤਰਿ = ਹਿਰਦੇ ਵਿਚ। ਸੀਤਲ = ਠੰਢਾ। ਸਕਤਿ = ਮਾਇਆ। ਸੂਰੁ = ਸੂਰਜ। ਜਲਤਾ = ਤਪਦਾ। ਸਸਿ = ਚੰਦ੍ਰਮਾ। ਤਪਨ = ਤਪਸ਼।੧।
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ ਸਦਾ ਸੁਖ ਆਨੰਦ ਬਣਿਆ ਰਹਿੰਦਾ ਹੈ, ਹਿਰਦੇ ਵਿਚ ਸ਼ਾਂਤੀ ਟਿਕੀ ਰਹਿੰਦੀ ਹੈ, ਮਨ ਠੰਢਾ-ਠਾਰ ਰਹਿੰਦਾ ਹੈ। ਜਿਵੇਂ ਮਾਇਆ ਦਾ ਸੂਰਜ ਬਹੁਤ ਤਪਦਾ ਹੋਵੇ, ਤੇ, ਗੁਰੂ-ਚੰਦ੍ਰਮਾ ਦਾ ਦਰਸ਼ਨ ਕੀਤਿਆਂ (ਮਾਇਆ ਦੇ ਮੋਹ ਦੀ) ਸਾਰੀ ਤਪਸ਼ ਦੂਰ ਹੋ ਜਾਂਦੀ ਹੈ।੧।
हे भाई! परमात्मा का नाम सुमिरन करने से सदा सिख अन्नंद बना रहता है, हिर्दय में शांति बनी रहती है, मन ठंडा रहता है। जैसे माया का सूर्य बहुत गरम हो, और, गुरु चंद्रमा के दर्शन करने से (माया के मोह की )सारी तपिश दूर हो जाती है।१।
April 30, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English
by admin | Apr 29, 2016 | Daily Hukamnama - Sri Darbar Sahib Amritsar |
ਬਿਲਾਵਲੁ ਮਹਲਾ ੫ ॥ ਧਰਤਿ ਸੁਹਾਵੀ ਸਫਲ ਥਾਨੁ ਪੂਰਨ ਭਏ ਕਾਮ ॥ ਭਉ ਨਾਠਾ ਭ੍ਰਮੁ ਮਿਟਿ ਗਇਆ ਰਵਿਆ ਨਿਤ ਰਾਮ ॥੧॥ ਸਾਧ ਜਨਾ ਕੈ ਸੰਗਿ ਬਸਤ ਸੁਖ ਸਹਜ ਬਿਸ੍ਰਾਮ ॥ ਸਾਈ ਘੜੀ ਸੁਲਖਣੀ ਸਿਮਰਤ ਹਰਿ ਨਾਮ ॥੧॥ ਰਹਾਉ ॥ ਪ੍ਰਗਟ ਭਏ ਸੰਸਾਰ ਮਹਿ ਫਿਰਤੇ ਪਹਨਾਮ ॥ ਨਾਨਕ ਤਿਸੁ ਸਰਣਾਗਤੀ ਘਟ ਘਟ ਸਭ ਜਾਨ ॥੨॥੧੨॥੭੬॥
बिलावलु महला ५ ॥ धरति सुहावी सफल थानु पूरन भए काम ॥ भउ नाठा भ्रमु मिटि गइआ रविआ नित राम ॥१॥ साध जना कै संगि बसत सुख सहज बिस्राम ॥ साई घड़ी सुलखणी सिमरत हरि नाम ॥१॥ रहाउ ॥ प्रगट भए संसार महि फिरते पहनाम ॥ नानक तिसु सरणागती घट घट सभ जान ॥२॥१२॥७६॥
Bilaaval, Fifth Mehl: The earth is beautified, all places are fruitful, and my affairs are perfectly resolved. Fear runs away, and doubt is dispelled, dwelling constantly upon the Lord. ||1|| Dwelling with the humble Holy people, one finds peace, poise and tranquility. Blessed and auspicious is that time, when one meditates in remembrance on the Lord’s Name. ||1||Pause|| They have become famous throughout the world; before this, no one even knew their names. Nanak has come to the Sanctuary of the One who knows each and every heart. ||2||12||76||
ਪਦਅਰਥ:- ਧਰਤਿ—(ਕਰਮ ਬੀਜ ਬੀਜਣ ਵਾਲੀ) ਸਰੀਰ-ਧਰਤੀ। ਸੁਹਾਵੀ—ਸੋਹਣੀ। ਸਫਲ—ਕਾਮਯਾਬ। ਥਾਨੁ—ਹਿਰਦਾ-ਥਾਂ। ਕਾਮ—(ਸਾਰੇ) ਕੰਮ। ਭ੍ਰਮੁ—ਭਰਮ, ਭਟਕਣ। ਰਵਿਆ—ਸਿਮਰਿਆ।1। ਕੈ ਸੰਗਿ—ਦੇ ਨਾਲ, ਦੀ ਸੰਗਤਿ ਵਿਚ। ਬਸਤ—ਵੱਸਦਿਆਂ। ਸਹਜ—ਆਤਮਕ ਅਡੋਲਤਾ। ਬਿਸ੍ਰਾਮ—ਸ਼ਾਂਤੀ। ਸਾਈ—ਉਹੀ {ਇਸਤ੍ਰੀ ਲਿੰਗ}। ਸੁਲਖਣੀ—ਚੰਗੇ ਲੱਛਣਾਂ ਵਾਲੀ, ਭਾਗਾਂ ਵਾਲੀ।1। ਰਹਾਉ। ਪ੍ਰਗਟ—ਪ੍ਰਸਿੱਧ, ਨਾਮਣੇ ਵਾਲੇ। ਮਹਿ—ਵਿਚ। ਪਹਨਾਮ—{ਫ਼: ਪਿਨਹਾਂ} ਲੁਕੇ ਹੋਏ, ਜਿਨ੍ਹਾਂ ਨੂੰ ਕੋਈ ਜਾਣਦਾ-ਬੁੱਝਦਾ ਨਹੀਂ ਸੀ। ਤਿਸੁ—ਉਸ (ਪਰਮਾਤਮਾ) ਦੀ। ਘਟ ਘਟ ਜਾਨ—ਹਰੇਕ ਦੇ ਦਿਲ ਦੀ ਜਾਣਨ ਵਾਲਾ।2।
ਅਰਥ:- ਹੇ ਭਾਈ! ਗੁਰਮੁਖਾਂ ਦੀ ਸੰਗਤਿ ਵਿਚ ਟਿਕੇ ਰਿਹਾਂ ਆਤਮਕ ਅਡੋਲਤਾ ਦਾ ਆਨੰਦ ਪ੍ਰਾਪਤ ਹੁੰਦਾ ਹੈ, (ਮਨ ਨੂੰ) ਸ਼ਾਂਤੀ ਮਿਲਦੀ ਹੈ। (ਹੇ ਭਾਈ! ਮਨੁੱਖ ਦੇ ਜੀਵਨ ਵਿਚ) ਉਹੀ ਘੜੀ ਭਾਗਾਂ ਵਾਲੀ ਹੁੰਦੀ ਹੈ; (ਜਦੋਂ ਮਨੁੱਖ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮਾਤਮਾ ਦਾ ਨਾਮ ਸਿਮਰਦਾ ਹੈ।1। ਰਹਾਉ। (ਹੇ ਭਾਈ! ਜੇਹੜਾ ਮਨੁੱਖ ਸਾਧ ਸੰਗਤਿ ਵਿਚ ਟਿਕ ਕੇ) ਪ੍ਰਭੂ ਦਾ ਨਾਮ ਸਦਾ ਸਿਮਰਦਾ ਹੈ, (ਉਸ ਦੇ ਮਨ ਵਿਚੋਂ ਹਰੇਕ ਕਿਸਮ ਦਾ) ਡਰ ਦੂਰ ਹੋ ਜਾਂਦਾ ਹੈ, ਭਟਕਣਾ ਮਿਟ ਜਾਂਦੀ ਹੈ, ਉਸ ਦਾ ਸਰੀਰ ਸੋਹਣਾ ਹੋ ਜਾਂਦਾ ਹੈ (ਉਸ ਦੇ ਗਿਆਨ-ਇੰਦ੍ਰੇ ਸੁਚੱਜੇ ਹੋ ਜਾਂਦੇ ਹਨ), ਉਸ ਦਾ ਹਿਰਦਾ-ਥਾਂ ਜੀਵਨ-ਮਨੋਰਥ ਪੂਰਾ ਕਰਨ ਵਾਲਾ ਬਣ ਜਾਂਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ।2। ਹੇ ਭਾਈ! ਜੇਹੜੇ ਮਨੁੱਖਾਂ ਨੂੰ ਪਹਿਲਾਂ ਕੋਈ ਭੀ ਜਾਣਦਾ-ਸਿੰਞਾਣਦਾ ਨਹੀਂ ਸੀ (ਸਾਧ ਸੰਗਤਿ ਵਿਚ ਟਿਕ ਕੇ ਸਿਮਰਨ ਦੀ ਬਰਕਤਿ ਨਾਲ) ਉਹ ਜਗਤ ਵਿਚ ਨਾਮਣੇ ਵਾਲੇ ਹੋ ਜਾਂਦੇ ਹਨ। ਹੇ ਨਾਨਕ! (ਸਾਧ ਸੰਗਤਿ ਦਾ ਆਸਰਾ ਲੈ ਕੇ) ਉਸ ਪਰਮਾਤਮਾ ਦੀ ਸਦਾ ਸਰਨ ਪਏ ਰਹਿਣਾ ਚਾਹੀਦਾ ਹੈ ਜੇਹੜਾ ਹਰੇਕ ਜੀਵ ਦੇ ਹਿਰਦੇ ਦੀ ਹਰੇਕ ਗੱਲ ਜਾਣਨ ਵਾਲਾ ਹੈ।2।12। 76।
अर्थ :-हे भाई ! गुरमुखों की संगत में टिके रहने से आत्मिक अढ़ोलता का आनंद प्राप्त होता है, (मन को) शांती मिलती है । (हे भाई ! मनुख के जीवन में) वही घड़ी किस्मत वाली होती है; (जब मनुख गुरमुखों की संगत में रह के) परमात्मा का नाम सुमिरता है ।1 ।रहाउ । (हे भाई ! जो मनुख साध संगत में टिक के) भगवान का नाम सदा सुमिरता है, (उस के मन में से हरेक प्रकार का) भय दूर हो जाता है, भटकना मिट जाती है, उस का शरीर सुंदर हो जाता है (उस के ज्ञान-इंद्रे सुच्जे हो जाते हैं), उस का हृदय-स्थान जीवन-मनोरथ पूरा करने वाला बन जाता है, उस के सारे काम पूर्ण हो जाते हैं ।2 । हे भाई ! जिस मनुष्य को पहले कोई भी जानता नहीं था (साध संगत में टिक के सुमिरन की बरकत के साथ) वह जगत में नाम वाले हो जाते हैं । हे नानक ! (साध संगत का सहारा ले के) उस परमात्मा की सदा शरण पड़े रहना चाहिए जो हरेक जीव के हृदय की हरेक बात जानने वाला है ।2 ।12 ।76 ।
April 29, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Gurmukhi, Hindi and English