Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English

 

ਸੂਹੀ ਮਹਲਾ ੧ ਘਰੁ ੯ ੴ ਸਤਿਗੁਰ ਪ੍ਰਸਾਦਿ ॥ ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥ ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥ ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥ ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥ ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥

सूही महला १ घरु ९ ੴ सतिगुर प्रसादि ॥ कचा रंगु कसु्मभ का थोड़ड़िआ दिन चारि जीउ ॥ विणु नावै भ्रमि भुलीआ ठगि मुठी कूड़िआरि जीउ ॥ सचे सेती रतिआ जनमु न दूजी वार जीउ ॥१॥ रंगे का किआ रंगीऐ जो रते रंगु लाइ जीउ ॥ रंगण वाला सेवीऐ सचे सिउ चितु लाइ जीउ ॥१॥ रहाउ ॥

Soohee, First Mehl, Ninth House: One Universal Creator God. By The Grace Of The True Guru: The color of safflower is transitory; it lasts for only a few days. Without the Name, the false woman is deluded by doubt and plundered by thieves. But those who are attuned to the True Lord, are not reincarnated again. ||1|| How can one who is already dyed in the color of the Lord’s Love, be colored any other color? So serve God the Dyer, and focus your consciousness on the True Lord. ||1||Pause||

ਭ੍ਰਮਿ = ਭਟਕਣਾ ਵਿਚ (ਪੈ ਕੇ)। ਠਗਿ = ਠੱਗੀ (ਜਾਂਦੀ ਹੈ)। ਮੁਠੀ = ਲੁੱਟੀ (ਜਾਂਦੀ) ਹੈ। ਕੂੜਿਆਰਿ = ਕੂੜ ਦੀ ਵਪਾਰਨ (ਜੀਵ-ਇਸਤ੍ਰੀ)। ਸੇਤੀ = ਨਾਲ।੧। ਕਿਆ ਰੰਗੀਐ = ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿੰਦੀ। ਸਚੇ ਸਿਉ = ਸਦਾ-ਥਿਰ ਪ੍ਰਭੂ ਨਾਲ।੧।ਰਹਾਉ।

ਰਾਗ ਸੂਹੀ, ਘਰ ੯ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ। (ਜੀਵ ਮਾਇਆ ਦੇ ਸੁਹਪਣੱ ਨੂੰ ਵੇਖ ਵੇਖ ਕੇ ਫੁੱਲਦਾ ਹੈ, ਪਰ ਇਹ ਮਾਇਆ ਦਾ ਸਾਥ ਕਸੁੰਭੇ ਦੇ ਰੰਗ ਵਰਗਾ ਹੀ ਹੈ) ਕਸੁੰਭੇ ਦੇ ਫੁੱਲ ਦਾ ਰੰਗ ਕੱਚਾ ਹੁੰਦਾ ਹੈ, ਥੋੜਾ ਚਿਰ ਹੀ ਰਹਿੰਦਾ ਹੈ, ਚਾਰ ਦਿਨ ਹੀ ਟਿਕਦਾ ਹੈ। ਮਾਇਆ ਦੀ ਵਪਾਰਨ ਜੀਵ-ਇਸਤ੍ਰੀ ਪ੍ਰਭੂ-ਨਾਮ ਤੋਂ ਖੁੰਝ ਕੇ (ਮਾਇਆ-ਕਸੁੰਭੇ ਦੇ) ਭੁਲੇਖੇ ਵਿਚ ਕੁਰਾਹੇ ਪੈ ਜਾਂਦੀ ਹੈ, ਠੱਗੀ ਜਾਂਦੀ ਹੈ, ਤੇ ਇਸ ਦਾ ਆਤਮਕ ਜੀਵਨ (ਦਾ ਸਰਮਾਇਆ) ਲੁੱਟਿਆ ਜਾਂਦਾ ਹੈ। ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੇ ਜਾਈਏ, ਤਾਂ ਮੁੜ ਮੁੜ ਜਨਮ (ਦਾ ਗੇੜ) ਮੁੱਕ ਜਾਂਦਾ ਹੈ।੧। ਹੇ ਭਾਈ! ਜੇਹੜੇ ਬੰਦੇ ਪਰਮਾਤਮਾ ਦਾ ਪ੍ਰੇਮ-ਰੰਗ ਲਾ ਕੇ ਰੰਗੇ ਜਾਂਦੇ ਹਨ ਉਹਨਾਂ ਦੇ ਰੰਗੇ ਹੋਏ ਮਨ ਨੂੰ ਕਿਸੇ ਹੋਰ ਰੰਗ ਦੀ ਲੋੜ ਨਹੀਂ ਰਹਿ ਜਾਂਦੀ (ਨਾਮ ਵਿਚ ਰੱਤੇ ਨੂੰ) ਕਿਸੇ ਹੋਰ ਕਰਮ-ਸੁਹਜ ਦੀ ਮੁਥਾਜੀ ਨਹੀਂ ਰਹਿੰਦੀ। (ਪਰ ਇਹ ਨਾਮ-ਰੰਗ ਪਰਮਾਤਮਾ ਆਪ ਹੀ ਦੇਂਦਾ ਹੈ, ਸੋ) ਉਸ ਸਦਾ-ਥਿਰ ਰਹਿਣ ਵਾਲੇ ਨੂੰ ਤੇ (ਜੀਵਾਂ ਦੇ ਮਨ ਨੂੰ ਆਪਣੇ ਪ੍ਰੇਮ-ਰੰਗ ਨਾਲ) ਰੰਗਣ ਵਾਲੇ ਪ੍ਰਭੂ ਨੂੰ ਚਿੱਤ ਲਾ ਕੇ ਸਿਮਰਨਾ ਚਾਹੀਦਾ ਹੈ।੧।ਰਹਾਉ।

राग सूही, घर ९ में गुरु नानकदेव जी की बाणी। अकाल पुरख एक है और सतगुरु की कृपा द्वारा मिलता है। (जिव माया के सुंदरपण को देख देख कर फूलता है, परन्तु यह माया का साथ कुसंभे के रंग जैसा ही है) कुसंभे के फूल का रंग कच्चा होता है, थोड़े समय ही रहता है, चार दिन ही ठहरता है। माया की व्यपारी जिव-स्त्री प्रभु-नाम से दूर हो के (माया-कुसंभे के) भ्रम में कुराहे आ जाती है, ठगी जाती है , और इस का आत्मिक जीवन (का सरमाया) लुट जाता है। हे भाई! अगर सदा-थिर प्रभु के प्यार-रंग में रंगे जाएं, तो बार बार जन्म (का चक्र) ख़तम हो जाता है।१। हे भाई! जो मनुख परमात्मा का प्रेम-रंग लगा कर रंगे जाता हैं उनके रंगे हुए मन को किसी और रंग की जरुरत नहीं रह जाती (नाम में रंगे को) किसी और कर्म-सुहज की जरुरत नहीं रहती। (पर यह नाम-रंग परमात्मा खुद ही देता है, सो) उस सदा-थिर रहने वाले को और (जीवों के मन को अपने प्रेम रंग से) रंगने वाले प्रभु को सच्चे मन से सुमिरन करना चाहिये।१।रहाउ।

June 19, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi  and Hindi with Meaning in Punjabi, Hindi and English

Gurbani Meditation Playlist

Gurbani Meditation – Mantra to Remove Loneliness | Ang Sang WaheGuru Simran | Chanting

Gurbani Meditation – Mantra to Remove Loneliness | Ang Sang WaheGuru Simran | Chanting

What this Mantra means is that the creator of this universe, he himself is with us, holding our hands and guiding us in our every step and leading us from darkness to light. He resides in each and every cell of our being, and we are not separate from him, we are a part of his beautiful creation. ‘Ang Sang’ means always around me, always there along with me, ‘Waheguru’ the one who leads us from ‘Gu’ – darkness to ‘Ru’ – the light. He is always with us, and we are not alone. So, don’t worry, don’t fear anything, don’t feel that emptiness in your heart, if you look deeply, and meditate and understand he is there for you, has been always there for you, and will always be, You just have to look inside and you will find him in every cell. filling every cell with the light, filling every cell with love, filling you with love. ..

Source: Meditative Mind

Gurbani Meditation Playlist

 

Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English

ਸੂਹੀ ਮਹਲਾ ੫ ॥ ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥ ਰਸਨਾ ਜਾਪੁ ਜਪਉ ਬਨਵਾਰੀ
॥੧॥ ਸਫਲ ਮੂਰਤਿ ਦਰਸਨ ਬਲਿਹਾਰੀ ॥ ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥
ਸਾਧਸੰਗਿ ਜਨਮ ਮਰਣ ਨਿਵਾਰੀ ॥ ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥

सूही महला ५ ॥ गुर कै बचनि रिदै धिआनु धारी ॥ रसना जापु जपउ बनवारी
॥१॥ सफल मूरति दरसन बलिहारी ॥ चरण कमल मन प्राण अधारी ॥१॥ रहाउ ॥
साधसंगि जनम मरण निवारी ॥ अम्रित कथा सुणि करन अधारी ॥२॥

Soohee, Fifth Mehl: Within my heart, I meditate on the Word of the
Guru’s Teachings. With my tongue, I chant the Chant of the Lord.
||1|| The image of His vision is fruitful; I am a sacrifice to it.
His Lotus Feet are the Support of the mind, the Support of the very
breath of life. ||1||Pause|| In the Saadh Sangat, the Company of the
Holy, the cycle of birth and death is ended. To hear the Ambrosial
Sermon is the support of my ears. ||2||

ਕੈ ਬਚਨਿ = ਦੇ ਬਚਨ ਦੀ ਰਾਹੀਂ। ਰਿਦੈ = ਹਿਰਦੇ ਵਿਚ। ਧਾਰੀ = ਧਾਰੀਂ, ਮੈਂ ਧਾਰਦਾ
ਹਾਂ। ਰਸਨਾ = ਜੀਭ (ਨਾਲ)। ਜਪਉ = ਜਪਉਂ, ਮੈਂ ਜਪਦਾ ਹਾਂ। ਬਨਵਾਰੀ = {वनमालिन् =
ਜੰਗਲੀ ਫੁੱਲਾਂ ਦੀ ਮਾਲਾ ਵਾਲਾ} ਪਰਮਾਤਮਾ।੧। ਮੂਰਤਿ = ਹਸਤੀ, ਹੋਂਦ, ਸਰੂਪ। ਸਫਲ
ਮੂਰਤਿ = (ਉਹ ਗੁਰੂ) ਜਿਸ ਦੀ ਹੋਂਦ ਮਨੁੱਖਾ ਜਨਮ ਦਾ ਫਲ ਦੇਣ ਵਾਲੀ ਹੈ। ਬਲਿਹਾਰੀ =
ਸਦਕੇ। ਚਰਣ ਕਮਲ = ਕੌਲ ਫੁੱਲਾਂ ਵਰਗੇ ਕੋਮਲ ਚਰਨ। ਅਧਾਰੀ = ਆਸਰਾ ਬਣਾਂਦਾ
ਹਾਂ।੧।ਰਹਾਉ। ਸਾਧ ਸੰਗਿ = ਗੁਰੂ ਦੀ ਸੰਗਤਿ ਵਿਚ। ਨਿਵਾਰੀ = ਨਿਵਾਰੀਂ, ਮੈਂ ਦੂਰ
ਕਰਦਾ ਹਾਂ। ਅੰਮ੍ਰਿਤ ਕਥਾ = ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ। ਕਰਨ ਅਧਾਰੀ =
ਕੰਨਾਂ ਨੂੰ ਆਸਰਾ ਦੇਂਦਾ ਹਾਂ।੨।

ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ
ਹਾਂ, ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ।੧। ਹੇ ਭਾਈ! ਗੁਰੂ
ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ। ਮੈਂ (ਗੁਰੂ ਦੇ) ਦਰਸਨ ਤੋਂ ਸਦਕੇ
ਜਾਂਦਾ ਹਾਂ। ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ
ਹਾਂ।੧।ਰਹਾਉ। ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ
ਲਿਆ ਹੈ, ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ
ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ।੨।

हे भाई! गुरु की शब्द के द्वारा मैं अपने ह्रदय में परमात्मा का ध्यान
धर्ता हूँ, और अपने जिव्हा से परमात्मा (के नाम) का जाप जपता हूँ।१। हे
भाई! गुरु की हस्ती मनुख जीवन का फल देने वाली है। मैं (गुरु के) दर्शन
करका सदके जाता हूँ। गुरु के कोमल चरणों को मैं अपने मन का जीवन का सहारा
बनाता हूँ।१।रहाउ। हे भाई! गुरु की संगत में (रह कर) मैं जनम मरण का
चक्र ख़तम कर लिया है, और आत्मिक जीवन देने वाली सिफत सलाह कानो से सुन
के ( इस को अपने जीवन का) सहारा बना रहा हूँ।२।

June 18, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi  and Hindi with Meaning in Punjabi, Hindi and English

Gurbani Meditation Playlist

Today’s Hukamnama (Mukhwak) from Sri Darbar Sahib (Golden Temple) Amritsar in Punjabi and Hindi with Meaning in Punjabi, Hindi and English

ਧਨਾਸਰੀ ਮਹਲਾ ੧ ॥ ਜੀਉ ਤਪਤੁ ਹੈ ਬਾਰੋ ਬਾਰ ॥ ਤਪਿ ਤਪਿ ਖਪੈ ਬਹੁਤੁ ਬੇਕਾਰ ॥ ਜੈ ਤਨਿ ਬਾਣੀ ਵਿਸਰਿ ਜਾਇ ॥ ਜਿਉ ਪਕਾ ਰੋਗੀ ਵਿਲਲਾਇ ॥੧॥ ਬਹੁਤਾ ਬੋਲਣੁ ਝਖਣੁ ਹੋਇ ॥ ਵਿਣੁ ਬੋਲੇ ਜਾਣੈ ਸਭੁ ਸੋਇ ॥੧॥ ਰਹਾਉ ॥ ਜਿਨਿ ਕਨ ਕੀਤੇ ਅਖੀ ਨਾਕੁ ॥ ਜਿਨਿ ਜਿਹਵਾ ਦਿਤੀ ਬੋਲੇ ਤਾਤੁ ॥ ਜਿਨਿ ਮਨੁ ਰਾਖਿਆ ਅਗਨੀ ਪਾਇ ॥ ਵਾਜੈ ਪਵਣੁ ਆਖੈ ਸਭ ਜਾਇ ॥੨॥

ਪਦ ਅਰਥ :- ਤਪਤੁ ਹੈ = ਦੁਖੀ ਹੁੰਦਾ ਹੈ। ਬਾਰੋ ਬਾਰ = ਬਾਰ ਬਾਰ, ਮੁੜ ਮੁੜ। ਤਪਿ ਤਪਿ = ਤਪ ਕੇ ਤਪ ਕੇ, ਦੁਖੀ ਹੋ ਹੋ ਕੇ। ਬੇਕਾਰ = ਵਿਕਾਰਾਂ ਵਿਚ। ਜੈ ਤਨਿ = ਜਿਸ ਸਰੀਰ ਵਿਚ। ਵਿਸਰਿ ਜਾਇ = ਭੁੱਲ ਜਾਂਦੀ ਹੈ। ਪਕਾ ਰੋਗੀ = ਕੋੜ੍ਹ ਦੇ ਰੋਗ ਵਾਲਾ।੧। ਬਹੁਤਾ ਬੋਲਣੁ = (ਸਹੇੜੇ ਹੋਏ ਦੁੱਖਾਂ ਬਾਰੇ) ਬਹੁਤੇ ਗਿਲੇ। ਝਖਣੁ = ਵਿਅਰਥ ਬਕਵਾਸ। ਸੋਇ = ਉਹ ਪ੍ਰਭੂ।੧।ਰਹਾਉ। ਜਿਨਿ = ਜਿਸ (ਪਰਮਾਤਮਾ) ਨੇ। ਤਾਤੁ = ਤੁਰਤ, ਛੇਤੀ ਛੇਤੀ। ਅਗਨੀ ਪਾਇ = (ਸਰੀਰ ਵਿਚ) ਅੱਗ (ਨਿੱਘ) ਪਾ ਕੇ। ਮਨੁ = ਜਿੰਦ। ਪਵਣੁ = ਸੁਆਸ। ਵਾਜੈ = ਵੱਜਦਾ ਹੈ, ਚੱਲਦਾ ਹੈ। ਆਖੈ = (ਜੀਵ) ਬੋਲਦਾ ਹੈ। ਸਭ ਜਾਇ = ਹੋਰ ਥਾਂ।੨।

ਅਰਥ :- (ਸਿਫ਼ਤਿ-ਸਾਲਾਹ ਦੀ ਬਾਣੀ ਵਿਸਾਰਿਆਂ) ਜਿੰਦ ਮੁੜ ਮੁੜ ਦੁਖੀ ਹੁੰਦੀ ਹੈ, ਦੁਖੀ ਹੋ ਹੋ ਕੇ (ਫਿਰ ਭੀ) ਹੋਰ ਹੋਰ ਵਿਕਾਰਾਂ ਵਿਚ ਖ਼ੁਆਰ ਹੁੰਦੀ ਹੈ। ਜਿਸ ਸਰੀਰ ਵਿਚ (ਭਾਵ, ਜਿਸ ਮਨੁੱਖ ਨੂੰ) ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਭੁੱਲ ਜਾਂਦੀ ਹੈ, ਉਹ ਸਦਾ ਇਉਂ ਵਿਲਕਦਾ ਹੈ ਜਿਵੇਂ ਕੋੜ੍ਹ ਦੇ ਰੋਗ ਵਾਲਾ ਬੰਦਾ।੧। (ਸਿਮਰਨ ਤੋਂ ਖ਼ਾਲੀ ਰਹਿਣ ਕਰ ਕੇ ਸਹੇੜੇ ਹੋਏ ਦੁੱਖਾਂ ਬਾਰੇ ਹੀ) ਬਹੁਤੇ ਗਿਲੇ ਕਰੀ ਜਾਣੇ ਵਿਅਰਥ ਬੋਲ-ਬੁਲਾਰਾ ਹੈ ਕਿਉਂਕਿ ਉਹ ਪਰਮਾਤਮਾ ਸਾਡੇ ਗਿਲੇ ਕਰਨ ਤੋਂ ਬਿਨਾ ਹੀ (ਸਾਡੇ ਰੋਗਾਂ ਦਾ) ਸਾਰਾ ਕਾਰਣ ਜਾਣਦਾ ਹੈ।੧।ਰਹਾਉ। (ਦੁੱਖਾਂ ਤੋਂ ਬਚਣ ਵਾਸਤੇ ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ) ਜਿਸ ਨੇ ਕੰਨ ਦਿੱਤੇ, ਅੱਖਾਂ ਦਿੱਤੀਆਂ, ਨੱਕ ਦਿੱਤਾ; ਜਿਸ ਨੇ ਜੀਭ ਦਿੱਤੀ ਜੋ ਛੇਤੀ ਛੇਤੀ ਬੋਲਦੀ ਹੈ; ਜਿਸ ਨੇ ਸਾਡੇ ਸਰੀਰ ਵਿਚ ਨਿੱਘ ਪਾ ਕੇ ਜਿੰਦ (ਸਰੀਰ ਵਿਚ) ਟਿਕਾ ਦਿੱਤੀ; (ਜਿਸ ਦੀ ਕਲਾ ਨਾਲ ਸਰੀਰ ਵਿਚ) ਸੁਆਸ ਚੱਲਦਾ ਹੈ ਤੇ ਮਨੁੱਖ ਹਰ ਥਾਂ (ਤੁਰ ਫਿਰ ਕੇ) ਬੋਲ ਚਾਲ ਕਰ ਸਕਦਾ ਹੈ।੨।

Dhanaasaree, First Mehl: My soul burns, over and over again. Burning and burning, it is ruined, and it falls into evil. That body, which forgets the Word of the Guru’s Bani, cries out in pain, like a chronic patient. ||1|| To speak too much and babble is useless. Even without our speaking, He knows everything. ||1||Pause|| He created our ears, eyes and nose. He gave us our tongue to speak so fluently. He preserved the mind in the fire of the womb; at His Command, the wind blows everywhere. ||2||

धनासरी महला १ ॥ जीउ तपतु है बारो बार ॥ तपि तपि खपै बहुतु बेकार ॥ जै तनि बाणी विसरि जाइ ॥ जिउ पका रोगी विललाइ ॥१॥ बहुता बोलणु झखणु होइ ॥ विणु बोले जाणै सभु सोइ ॥१॥ रहाउ ॥ जिनि कन कीते अखी नाकु ॥ जिनि जिहवा दिती बोले तातु ॥ जिनि मनु राखिआ अगनी पाइ ॥ वाजै पवणु आखै सभ जाइ ॥२॥

अर्थ :- (सिफत सलाह की बानी विसरने से) जींद बार बार दुखी होती है, दुखी हो हो कर (फिर) और और विकारों में परेशान होती है। जिस सरीर में (भाव, जिस मनुख को) परभू की सिफत- सलाह के बाणी भूल जाती है, वह सदा विलाप में रहता है जैसे कोई कोड़ी मनुख।१। (सुमिरन से खाली रहने के कारण हम जो दुःख खुद बुला लेते है) उनके बारे में गिला-शिकवा करना व्यर्थ है, क्योंकि परमात्मा हमारे गिला करने के बिना ही (हमारे सारे रोगों का) कारण जानता है।१।रहाउ। (दुखों से बचने के लिए उस परभू का सिमरन करना चाहिए) जिस ने कान दिए, आँखे दी, नाक दिया, जिस ने जिव्हा दी जो जल्दी जल्दी बोलती है, जिस ने हमारे सरीर पर कृपा कर के जीवन को (सरीर में) टिका दिया, (जिस की कला से सरीर में) श्वास चलता है और मनुख हर जगह (चल -फिर और बोल चाल कर सकता है।२।

June 17, 2016 : Today’s Hukamnama (Mukhwak) from Sri Darbar Sahib (Golden Temple) Amritsar in Punjabi  and Hindi with Meaning in Punjabi, Hindi and English

Gurbani Meditation Playlist